Thursday, September 10, 2026

ਦ ਪ੍ਰਿੰਸਟਨ ਰੀਵਿਊ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1305201702ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਸ ਲਈ ਸਮੇਂ-ਸਮੇਂ ਤੇ ਕਾਰਪੋਰੇਟ ਜਗਤ ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਓਵਰਸੀਜ਼ ਐਜ਼ੂਕੇਸ਼ਨ ਵਿੱਚ ਪ੍ਰਸਿੱਧ ਯੂ.ਐਸ ਦੀ ਕੰਪਨੀ ਦ ਪ੍ਰਿੰਸਟਨ ਰੀਵੀਊ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕੀਤੀ ਗਈ ਜਿਸ ਦੌਰਾਨ ਐਮ.ਬੀ.ਏ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਦੱਸਣਯੋਗ ਹੈ ਕਿ ਓਵਰਸ਼ੀਜ ਐਜ਼ੂਕੇਸ਼ਨ ਸੇਵਾਵਾਂ ਦੇਣ ਲਈ ਵਿਸ਼ਵ ਪ੍ਰਸਿੱਧ ਕੰਪਨੀ ‘ਦ ਪ੍ਰਿੰਸਟਨ ਰੀਵਿਊ’ ਅਮਰੀਕਾ ਦੀ 35 ਸਾਲਾਂ ਦੇ ਅਨੁਭਵ ਵਾਲੀ ਕੰਪਨੀ ਹੈ ਜਿਸ ਦੇ 25 ਤੋਂ ਵਧੇਰੇ ਦੇਸ਼ਾਂ ਵਿੱਚ 1000 ਤੋਂ ਵਧੇਰੇ ਕੇਂਦਰ ਹਨ। ਇਸ ਦਾ ਪੂਰੀ ਦੁਨੀਆ ਵਿੱਚ 600 ਤੋਂ ਵਧੇਰੇ ਚੋਟੀ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਸਿੱਧਾ ਸੰਬੰਧ ਹੈ। ਵੱਖ ਵੱਖ ਟੈਸਟਾਂ ਜਿਵੇਂ ਆਈਲੈਟਸ, ਟੋਫਲ, ਜੀ.ਆਰ.ਈ, ਜੀਮੈਟ, ਅਤੇ ਸੈਟ ਆਦਿ ਦੀ ਤਿਆਰੀ, ਵੀਜ਼ਾ ਗਾਈਡੈਂਸ ਅਤੇ ਵਿਦੇਸ਼ਾਂ ਦੇ ਕਾਲਜਾਂ ਵਿੱਚ ਦਾਖਲੇ ਆਦਿ ਬਾਰੇ ਹਰ ਤਰ੍ਹਾਂ ਦੀਆਂ ਸੇਵਾਵਾਂ ਦੇਣ ਲਈ ਵਿਸ਼ਵ ਵਿੱਚ ਦ ਪ੍ਰਿੰਸਟਨ ਰੀਵੀਊ ਇੱਕ ਮੰਨੀ ਪ੍ਰਮੰਨੀ ਕੰਪਨੀ ਹੈ।
ਬਾਬਾ ਫ਼ਰੀਦ ਕੈਂਪਸ ਵਿਖੇ ਦ ਪ੍ਰਿੰਸਟਨ ਰੀਵੀਊ ਕੰਪਨੀ ਦੀ ਪਲੇਸਮੈਂਟ ਡਰਾਈਵ ਦੌਰਾਨ ਕੰਪਨੀ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖਤੀ ਟੈਸਟ ਲੈ ਕੇ ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਕੰਪਿਊਟਰ ਜਾਣਕਾਰੀ, ਆਮ ਗਿਆਨ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਦ ਪ੍ਰਿੰਸਟਨ ਰੀਵੀਊ ਕੰਪਨੀ ਦੇ ਅਧਿਕਾਰੀਆਂ ਨੇ ਐਮ.ਬੀ.ਏ ਦੇ 3 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣ ਲਿਆ।
ਜ਼ਿਕਰਯੋਗ ਹੈ ਕਿ ਸੰਸਥਾ ਵੱਲੋਂ ਸਮੇਂ ਸਮੇਂ ਤੇ ਕਰਵਾਈਆਂ ਜਾ ਰਹੀਆਂ ਪਲੇਸਮੈਂਟ ਡਰਾਈਵਾਂ ਦੀ ਬਦੌਲਤ ਵਿਦਿਆਰਥੀਆਂ ਨੂੰ ਇੱਕ ਤੋਂ ਵਧੇਰੇ ਆਫ਼ਰ ਲੈਟਰ ਹਾਸਲ ਹੋ ਰਹੇ ਹਨ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ।ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਦੇ ਤਹਿਤ ਵਿਦਿਆਰਥੀਆਂ ਦੀ ਸਮੁੱਚੀ ਸਖ਼ਸ਼ੀਅਤ ਉਸਾਰੀ, ਕੰਮਿਊਨੀਕੇਸ਼ਨ ਸਕਿੱਲਜ਼, ਸੈਮੀਨਾਰ, ਇੰਡਸਟਰੀਅਲ ਟੂਰ ਅਤੇ ਗੈਸਟ ਲੈਕਚਰ ਆਦਿ ਗਤੀਵਿਧੀਆਂ ਤੇ ਧਿਆਨ ਕੇਂਦਰਤ ਕੀਤਾ ਜਾਦਾਂ ਹੈ। ਉਹਨਾਂ ਨੇ ਸੰਸਥਾ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫ਼ਲ ਹੋਏ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply