ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-
ਇੱਕ ਹਿੰਦੀ ਅਖਬਾਰ ਅਤੇ ਟੀ.ਐਸ.ਪੀ ਦੁਆਰਾ ਆਯੋਜਿਤ ਕੀਤੇ ਜਾ ਰਹੇ ਟ੍ਰੈਫ਼ਿਕ ਜਾਗਰੂਕਤਾ ਦਾ ਅਭਿਆਨ ‘ਹਾਦਸਿਆਂ ਦੀ ਰੋਕੋ ਰਫ਼ਤਾਰ’ ਤਹਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੇਫਟੀ ਨਿਯਮਾਂ ’ਤੇੇ ਭਾਸ਼ਨ ਪ੍ਰਤੀਯੋਗਤਾ ਕਰਵਾਈ ਗਈ।ਇਸ ਮੌਕੇ ਜਿਲਾ ਟ੍ਰੈਫਿਕ ਇੰਚਾਰਜ ਹੈਡ ਕਾਂਸਟੇਬਲ ਹਾਕਮ ਸਿੰਘ ਨੇ ਟਰੈਫਿਕ ਚਿੰਨ੍ਹਾਂ ਬਾਰੇ ਬੱਚਿਆਂ ਨੂੰ ਸਮਝਾਇਆ ਤੇ ਟ੍ਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ।ਉਨਾਂ ਕਿਹਾ ਕਿ ਕਿਸੇ ਵੀ ਗੱਡੀ ਨੂੰ ਓਵਰਟੇਕ ਨਹੀ ਕਰਨਾ ਚਾਹੀਦਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਬਾਰੇ ਵੀ ਦੱਸਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਹਾਕਮ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ ਜੇ.ਐਸ.ਸੰਧੂ, ਮੈਡਮ ਰੀਤੂ, ਮੈਡਮ ਕੁਸਮ ਅਤੇ ਮੈਡਮ ਅਨੀਸ਼ ਆਦਿ ਵੀ ਹਾਜ਼ਰ ਸਨ।
Punjab Post Daily Online Newspaper & Print Media