Friday, March 20, 2026

ਵਾਰਾਂ ਭਾਈ ਗੁਰਦਾਸ ਜੀ ਦੀ ਕਥਾ ਐਤਵਾਰ ਤੋਂ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – kulmohan singhਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਅਤੇ ਸਿੱਖੀ ਦੀਆਂ ਪਰੰਪਰਾਵਾਂ ਤੇ ਮਾਨਤਾਵਾਂ ਦੀ ਵਿਆਖਿਆ ਅਧਾਰਿਤ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ‘ਗੁਰਮਤਿ ਵਿਚਾਰ’ ਰਾਹੀਂ, ਸੰਗਤਾਂ ਨੂੰ ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ, ਬਾਣੇ ਅਤੇ ਸਿੱਖੀ ਵਿਰਸੇ ਨਾਲ ਜੋੜਨ ਦੀ ਅਰੰਭੀ ਹੋਈ ਗੁਰਮਤਿ ਵਿਚਾਰ-ਲੜੀ ਨੂੰ ਅਗੇ ਤੋਰਦਿਆਂ, ਐਤਵਾਰ, 14, ਮਈ ਤੋਂ ਸ਼ਨੀਵਾਰ 20 ਮਈ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗਿਆਨੀ ਸਾਹਿਬ ਸਿੰਘ ਮਾਰਕੰਡਾ ਵਲੋਂ ‘ਵਾਰਾਂ ਭਾਈ ਗੁਰਦਾਸ ਜੀ’ ਪੁਰ ਅਰਥਾਂ ਅਤੇ ਵਿਆਖਿਆ ਸਹਿਤ ‘ਗੁਰਮਤਿ ਵਿਚਾਰ’ ਕੀਤੀ ਜਾਇਗੀ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ‘ਗੁਰਮਤਿ ਵਿਚਾਰ’ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀ.ਵੀ ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply