Wednesday, June 17, 2026

ਗੁ. ਬੰਗਲਾ ਸਾਹਿਬ ਵਿਖੇ ਜਪੁਜੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ 14 ਮਈ ਨੂੰ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – Gd. Gian Godri Sahibਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਸਿੱਖ ਸੰਗਤ ਖਾਸ ਤੌਰ `ਤੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ 14 ਮਈ ਨੂੰ ਸਵੇਰੇ 9.00 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋ ਰਹੇ ਜਪੁਜੀ ਸਾਹਿਬ ਜੀ ਦੇ ਪਾਠ ਤੇ ਅਰਦਾਸ ਸਮਾਗਮ ਵਿਚ ਹੁੰਮ ਹੁੰਮਾ ਕੇ ਸ਼ਾਮਲ ਹੋਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਉੱਤਰਾਖੰਡ ਵਿਚ ਹਰਿਦੁਆਰ ਵਿਖੇ ਹਰਿ ਕੀ ਪੌੜੀ `ਤੇ ਜਿਥੇ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸੀ ਵਿਖੇ ਇਤਿਹਾਸ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਜ਼ਮੀਨ ਮੁੜ ਹਾਸਲ ਕਰ ਕੇ ਗੁਰਦੁਆਰਾ ਸਾਹਿਬ ਦੀ ਉਸਾਰੀ ਵਾਸਤੇ ਯਤਨਾਂ ਨੂੰ ਹੁਲਾਰਾ ਦੇਣ ਲਈ 14 ਮਈ ਨੂੰ ਸਵੇਰੇ 9.00 ਵਜੇ ਜਪੁਜੀ ਸਾਹਿਬ ਦੇ ਪਾਠ ਤੇ ਅਰਦਾਸ ਕਰਨ ਦੇ ਹੁਕਮ ਜਾਰੀ ਕੀਤੇ ਹਨ।ਉਹਨਾਂ ਕਿਹਾ ਕਿ ਸਿੱਖ ਇਸ ਗੱਲ ਤੋਂ ਚਿੰਤਤ ਹੈ ਕਿ ਇਹ ਗੁਰਦੁਆਰਾ ਸਾਹਿਬ ਜਿਥੇ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ, ਨੂੰ 1979 ਵਿਚ ਢਾਹ ਦਿੱਤਾ ਗਿਆ ਸੀ ਤੇ ਸਿੱਖਾਂ ਨੂੰ ਦੁਬਾਰਾ ਉਸਾਰੀ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।ਉਹਨਾਂ ਕਿਹਾ ਕਿ ਹੁਣ ਇਹ ਮਾਮਲਾ ਸਿੱਖ ਭਾਈਚਾਰੇ ਲਈ ਭਾਵੁਕ ਤੇ ਗੰਭੀਰ ਮਸਲਾ ਬਣ ਗਿਆ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਜ਼ਮੀਨ ਮੁੜ ਹਾਸਲ ਕਰ ਕੇ ਗੁਰਦੁਆਰਾ ਸਾਹਿਬ ਦੀ ਉਸਾਰੀ ਵਾਸਤੇ ਸਾਂਝੇ ਯਤਨ ਆਰੰਭੇ ਹਨ ਅਤੇ ਦੋਵੇਂ ਸੰਸਥਾਵਾਂ ਦੀ ਬੇਨਤੀ `ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਮੁਹਿੰਮ ਦੀ ਕਮਾਂਡ ਆਪਣੇ ਹੱਥ ਲੈ ਲਈ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply