Tuesday, July 21, 2026

ਵਾਲਮੀਕਿ ਦਲਿਤ ਆਗੂਆਂ ਨੇ ਮੁੱਖ ਮੰਤਰੀ ਖਿਲਾਫ ਕੀਤੀ ਨਾਅਰੇਬਾਜ਼ੀ

ਧੂਰੀ, 12 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- PPN1305201706ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗੁਵਾਈ ਵਿੱਚ ਸੈਂਕੜੇ ਸਾਥੀਆਂ ਸਮੇਤ ਧੂਰੀ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਗਿਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।ਧਰਨਾਕਾਰੀਆਂ ਨੇ ਐਸ.ਡੀ.ਐਮ ਧੂਰੀ ਅਮਰਿੰਦਰ ਸਿੰਘ ਟਿਵਾਣਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਕੀ ਪਰੋਚਾ ਨੇ ਸੂਬੇ ਦੇ ਮੁੱਖ ਮੰਤਰੀ ਉੱਪਰ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸ਼੍ਰੀ ਹਰਮਿੰਦਰ ਸਾਹਿਬ ਅਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਭਗਵਾਨ ਵਾਲਮੀਕਿ ਤੀਰਥ ਸਥਾਨ ਦੀ ਪਰਿਕਰਮਾ ਤੱਕ ਆਪਣੀ ਕਾਰ ਲੈ ਕੇ ਗਏ ਸਨ ਜੋ ਇੱਕ ਸ਼ਰਧਾਲੂ ਵਾਂਗ ਨਹੀਂ ਗਏ।ਉਹਨਾਂ ਕਿਹਾ ਕਿ ਇਸ ਨਾਲ ਸਮੂਹ ਵਾਲਮੀਕਿ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚੀ ਹੈ।ਉਹਨਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਬਾਰਾ ਭਗਵਾਨ ਵਾਲਮੀਕਿ ਤੀਰਥ ਉਪਰ ਇੱਕ ਸੱਚੇ ਸ਼ਰਧਾਲੂ ਦੀ ਤਰਾਂ ਜਾ ਕੇ ਨਤਮਸਤਕ ਹੋਣ ਦੀ ਮੰਗ ਕੀਤੀ।ਉਹਨਾਂ ਕਿਹਾ ਕਿ ਵਾਲਮੀਕਿ ਤੀਰਥ ਦੇ ਮੌਜੂਦਾ ਟਰੱਸਟੀਆਂ ਨੂੰ ਬਦਲਿਆ ਜਾਣਾ ਚਾਹੀਦਾ ਹੈ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply