
ਫਾਜਿਲਕਾ, 28 ਜੂਨ (ਵਿਨੀਤ ਅਰੋੜਾ) – ਸ਼ਹਿਰ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਰੋਜ਼ਾਨਾ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬੱਧਰ ਦੀ ਪ੍ਰਧਾਨਗੀ ਹੇਠ ਇਕ ਵਫ਼ਦ ਡੀ.ਐੱਸ.ਪੀ. ਫ਼ਾਜ਼ਿਲਕਾ ਤੇ ਐਸ.ਐੱਚ.ਓ. ਸਿਟੀ ਨੂੰ ਮਿਲਿਆ ਤੇ ਆਪਣੀਆਂ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਗੁਲਬੱਧਰ ਨੇ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਵਿਚ ਅਸੁਰੱਖਿਅਤ ਦੀ ਭਾਵਨਾ ਪਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਪਾਰੀਆਂ ਦੀ ਮੁਸ਼ਕਲਾਂ ਸੁਣਨ ਉਪਰੰਤ ਡੀ.ਐੱਸ.ਪੀ. ਮਨਜੀਤ ਸਿੰਘ ਨੇ ਕਿਹਾ ਕਿ ਚੋਰੀ ਦੀਆਂ ਵਾਰਦਾਤਾਂ ‘ਤੇ ਰੋਕ ਲਗਾਉਣ ਲਈ ਗਸ਼ਤ ਵਧਾਈ ਜਾਵੇਗੀ। ਇਸ ਮੌਕੇ ਸਤੀਸ਼ ਧੀਂਗੜਾ, ਦੀਨਾਨੰਦ ਸਚਦੇਵਾ, ਮੋਹਨ ਸਰੂਪ ਬਿਦਾਨੀ, ਕ੍ਰਿਸ਼ਨ ਜਸੂਜਾ, ਸੁਭਾਸ਼ ਚਲਾਣਾ, ਚਿਮਨ ਗਿਲੋਹਤਰ, ਲਵਲੀ ਕਾਠਪਾਲ, ਜਲੇਸ਼ ਠਠਈ, ਬਿੰਟੂ ਸਚਦੇਵਾ, ਰਾਮ ਪ੍ਰਕਾਸ਼ ਕਟਾਰੀਆ ਆਦਿ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media