ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-
ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਦੋ ਧਾਰਮਿਕ ਸਮਾਗਮ ਹਰਬੰਸ ਸਿੰਘ ਦੇ ਗ੍ਰਹਿ ਗੁਰੂ ਤੇਗ ਬਹਾਦਰ ਨਗਰ ਅਤੇ ਬੀ.ਬੀ.ਐਸ ਅਕੈਡਮੀ ਅਜੀਤ ਰੋਡ ਵਿਖੇ ਕੀਤੇ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ `ਚ ਕਰਨ ਉਪਰੰਤ ਸਬਦ ਕੀਰਤਨ ਗਾਇਨ ਕੀਤਾ ਗਿਆ।ਅਵਤਾਰ ਸਿੰਘ ਕੈਂਥ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਣ, ਕਿੳਂੁਕਿ ਚੰਗੀ ਸੰਗਤ ਨਾਲ ਹੀ ਚੰਗੀ ਸੋਚ ਪੈਦਾ ਹੰੁਦੀ ਹੈ ਅਤੇ ਗੁਰਬਾਣੀ ਦੇ ਆਸਰੇ ਹੀ ਬੱਚੇ ਨਸ਼ੇ ਵਿਕਾਰਾਂ ਤੋਂ ਦੂਰ ਰਹਿਣਗੇ।ਰਾਕੇਸ਼ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ,ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।ਅੰਤ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media