ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਜਗਤ, ਸਮੂਹ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਨੂੰ ਕੀਤੀ ਅਪੀਲ ਕੀਤੀ ਗਈ ਸੀ ਕਿ ਗੁਰਦੁਆਰਾ ਗਿਆਨ ਗੋਦੜੀ ਪਾਤਸ਼ਾਹੀ ਪਹਿਲੀ ਹਰਿਦੁਆਰ ਜੋ ਕਿ 1984 ਦੇ ਵਿਚ ਦੰਗੇਕਾਰੀਆਂ ਅਤੇ ਸਰਕਾਰ ਵਲੋ ਢਹਿ ਢੇਰੀ ਕਰ ਦਿੱਤਾ ਗਿਆ ਸੀ, ਦੀ ਚੜਦੀ ਕਲਾ ਅਤੇ ਸੰਗਤਾਂ ਦੇ ਖੁੱਲੇ ਦਰਸ਼ਨ ਦੀਦਾਰ ਲਈ ਆਪਣੇ ਨਿਤਨੇਮ ਤੋਂ ਇਲਾਵਾ ਇਕ-ਇਕ ਜਪੁਜੀ ਸਾਹਿਬ ਦੇ ਪਾਠ ਕੀਤੇ ਜਾਣ। ਇਸ ਅਪੀਲ ਤਹਿਤ ਸ਼ਹਿਰ ਦੀਆਂ ਸਮੂਹ ਸੰਗਤਾਂ ਨੇ ਗੁਰੂ ਘਰਾਂ ਵਿਚ ਸਵੇਰੇ ਜਪੁ ਜੀ ਸਾਹਿਬ ਦੇ ਪਾਠ ਕੀਤੇ।ਮੈਨੇਜਰ ਦਲਵਾਰਾ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਹਾਜੀ ਰਤਨ ਅਤੇ ਕਿਲਾ ਮੁਬਾਰਕ ਸਾਹਿਬ, ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ, ਇਸਤਰੀ ਸਤਸੰਗ ਸਭਾ ਆਦਿ ਵਲੋਂ ਵੀ ਪਾਠ ਕੀਤੇ ਗਏ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media