ਪੱਟੀ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) –
ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕੈਂਸਰ ਪੀੜਿਤ ਪਰਿਵਾਰਾਂ ਦੀ ਮਾਲੀ ਮਦਦ ਕਰਦੇ 20-20 ਹਜ਼ਾਰ ਰੁਪਏ ਦੇ ਚੈਕ ਦਿੱਤੇ। ਇਸ ਮੌਕੇ ਜਥੇ: ਭਾਟੀਆ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਦਰਸ਼ਨ ਕੌਰ ਮਰਹਾਣਾ, ਹਰਭਜਨ ਕੌਰ ਦਦੇਹਰ ਸਾਹਿਬ, ਗੁਰਮੇਜ਼ ਸਿੰਘ ਅਤੇ ਸ਼ਮਿੰਦਰ ਕੌਰ ਮਰੀਜ਼ਾਂ ਦੇ ਇਲਾਜ਼ ਲਈ 20-20 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ ਗਈ।ਉਨਾਂ ਕਿਹਾ ਕਿ ਹੁਣ ਤੱਕ 2 ਕਰੋੜ ਰੁਪਏ ਤੋ ਵੱਧ ਰਾਸ਼ੀ ਪੱਟੀ ਹਲਕੇ ਦੇ ਕੈਂਸਰ ਪੀੜਿਤ ਪਰਿਵਾਰਾਂ ਨੂੰ ਵੰਡੀ ਜਾ ਚੁੱਕੀ ਹੈ। ਇਸ ਮੌਕੇ ਰਜਿੰਦਰ ਕੇ. ਪੀ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਕੰਵਲਜੀਤ ਸਿੰਘ, ਗਿਆਨ ਸਿੰਘ, ਪਿ੍ਰੰ: ਸੁੱਖਾ ਸਿੰਘ, ਹੀਰਾ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media