Wednesday, July 22, 2026

ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਖੇਤੀਬਾੜੀ ਦਫਤਰ ਵਿਖੇ 25ਵਾਂ ਕਿਸਾਨ ਬਾਜ਼ਾਰ ਲਗਾਇਆ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – PPN1405201710ਜ਼ਿਲੇ ਦੇ ਕਿਸਾਨਾਂ ਵੱਲੋਂ ਤਿਆਰ ਖੇਤੀ ਉਤਪਾਦ, ਤਾਜ਼ੇ ਅਤੇ ਵਾਜ਼ਬ ਭਾਅ ਤੇ ਖਪਤਕਾਰਾਂ ਨੂੰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਤੇ ਸ਼ਹਿਰ ਵਾਸੀਆਂ ਦੀ ਮੰਗ `ਤੇ ਖੇਤੀਬਾੜੀ ਵਿਭਾਗ ਪਠਾਨਕੋਟ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ 25ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ।ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਕਮ ਨੋਡਲ ਅਫਸਰ, ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਹਾਜ਼ਰ ਸਨ।ਕਿਸਾਨ ਬਾਜ਼ਾਰ ਵਿੱਚ ਬਲਜਿੰਦਰ ਸਿੰਘ ਬਹਾਦਰ ਲਾਹੜੀ, ਮਿੱਤ ਸਿੰਘ, ਬਲਵਿੰਦਰ ਸਿੰਘ ਸੁਖਾਲਗੜ, ਰੂਪ ਸਿੰਘ ਜਸਰੋਟੀਆ, ਸਤਨਾਮ ਸਿੰਘ ਕਟਾਰੂਚੱਕ, ਵਿਸ਼ਵਦੀਪ ਸੋਨੀ, ਯੱਸ਼ਪਾਲ ਅਖਵਾਨਾ, ਦਵਿੰਦਰ ਸਿੰਘ ਨੇ ਸਟਾਲ ਲਗਾ ਕੇ ਸਬਜ਼ੀਆਂ ਅਤੇ ਹੋਰ ਖੇਤੀ ਉਤਪਾਦ ਵੇਚੇ।ਸ਼ਹਿਰ ਵਾਸੀਆਂ ਨੇ ਕਿਸਾਨ ਬਾਜ਼ਾਰ ਨੂੰ ਭਰਵਾਂ ਹੁੰਗਾਰਾ ਦਿੱਤਾ।ਕਿਸਾਨ ਬਾਜ਼ਾਰ ਦਾ ਮੁੱਖ ਮਕਸਦ ਕਿਸਾਨਾਂ ਅਤੇ ਖੱਪਤਕਾਰਾਂ ਵਿੱਚ ਮੌਜੂਦ ਵਿਚੋਲਿਆਂ ਦੀ ਭੁਮਿਕਾ ਨੂੰ ਖਤਮ ਕਰਕੇ ਖੇਤੀ ਉਤਪਾਦ ਖਪਤਕਾਰਾਂ ਤੱਕ ਪਹੁੰਚਾਉਣੇ ਹਨ ਤਾਂ ਜੋ ਕਿਸਾਨਾਂ ਦੀ ਖੇਤੀ ਉਪਜ ਤੋਂ ਵਧੇਰੇ ਆਮਦਨ ਲਈ ਜਾ ਸਕੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply