ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ ਬਿਊਰੋ) –
ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਰਾਮਪੁਰ ਵਿਖੇ ਨਰਸਿੰਗ ਡੈਅ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮੇਂ ਸੈਂਟਰ ਵਿੱਚ ਵਿਦਿਆਰਥਣਾਂ ਦਰਮਿਆਨ ਵੱਖ-ਵੱਖ ਸਭਿਆਚਾਰਕ ਤੇ ਖੇਡ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਪੋਸਟਰ, ਚਾਰਟ, ਮਾਡਲ, ਸੱਭਿਆਚਾਰ ਵੰਨਗੀਆਂ ਲੋਕ ਗੀਤ, ਗਿੱਧਾ, ਭੰਗੜਾ ਅਤੇ ਦੌੜਾਂ ਦੇ ਮੁਕਾਬਲੇ ਸ਼ਾਮਲ ਸਨ।ਕਾਲਜ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਵਲੋਂ ਮੁਕਾਬਲ਼ਿਆਂ ਵਿੱਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ।ਸਿਮਰਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਰਸਿੰਗ ਦੇ ਕਿੱਤੇ ਨੂੰ ਅਪਨਾਉਣ ਵਾਲੀ ਔਰਤ ਦਾ ਮਨੁੱਖੀ ਜੀਵਨ ਦੇ ਵਿੱਚ ਬਹੁਤ ਮਹੱਤਵ ਹੈ।ਕਾਲਜ ਦੀਆਂ ਜੀ.ਐਨ.ਐਮ ਅਤੇ ਏ.ਐਨ.ਐਮ ਵਿਦਿਆਰਥਣਾਂ ਨੇ ਨਰਸਿੰਗ ਦੇ ਕਿੱਤੇ ਨੂੰ ਪੂਰੀ ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਅਪਨਾਉਣ ਦਾ ਪ੍ਰਣ ਲਿਆ।ਇਸ ਮੌਕੇ ਗੁਰਮਨਜੀਤ ਕੌਰ ਡਾਇਰੈਕਟਰ, ਪ੍ਰਿੰਸੀਪਲ ਕਵਿਤਾ ਸਿੰਘ, ਦਪਿੰਦਰਜੀਤ ਕੌਰ, ਮਨਜੋਤ ਕੌਰ, ਗੁਰਲੀਨ ਕੌਰ, ਹਰਜੋਤ ਕੌਰ, ਨਵਜੀਤ ਕੌਰ, ਰਾਜਵਿੰਦਰ ਕੌਰ ਆਦਿ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media