Wednesday, November 25, 2026

ਧਾਰਮਿਕ ਸੁਸਾਇਟੀ ਆਗੂਆਂ ਵਲੋਂ ਬੀਬੀ ਬਲਵਿੰਦਰ ਕੌਰ ਨੂੰ ਸ਼ਰਧਾਜ਼ਲੀ ਭੇਂਟ

ਬਠਿੰਡਾ, 15 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1505201704ਸਥਾਨਕ ਸ਼ਹਿਰ ਦੇ ਢਾਬੇ ਵਾਲੇ ਅਮਰੀਕ ਸਿੰਘ ਦੀ ਪਤਨੀ ਬੀਬੀ ਬਲਵਿੰਦਰ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਅਤੇ ਸੰਤ ਬਾਬਾ ਬਲਜੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਵਲੋਂ ਪਰਿਵਾਰਕ ਮੇਂਬਰਾਂ ਨਾਲ ਇਸ ਦੁੱਖ ਦੀ ਪੁੱਜ ਕੇ ਗੁਰਬਾਣੀ ਦੇ ਅਧਾਰ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਲਈ ਕਿਹਾ।ਉਨ੍ਹਾਂ ਗੁਰਮੁੱਖ ਅਤੇ ਮਨਮੁੱਖ ਦੀ ਪ੍ਰੀਭਾਸ਼ਾ ਦੱਸਦਿਆਂ ਹਰ ਇਸ ਪ੍ਰਾਣੀ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਅਪੀਲ ਕੀਤੀ।ਸ਼ਹਿਰ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਰਾਜਸੀ, ਸਮਾਜਿਕ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਨੇ ਪਹੁੰਚ ਕੇ ਉਨ੍ਹਾਂ ਸ਼ਰਧਾਜ਼ਲੀ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨ੍ਹੱਈਆ ਜੀ ਸੇਵਕ ਦਲ ਕਿਲ੍ਹਾ ਮੁਬਾਰਕ, ਸੰਤ ਭਾਈ ਸੁਹੇਲ ਸਿੰਘ ਸਭਾ ਸੁਸਾਇਟੀ, ਐਸ.ਜੀ.ਪੀ.ਸੀ ਮੈਂਬਰ ਬੀਬੀ ਬਲਜੀਤ ਕੌਰ, ਬੀਬੀ ਬਲਦੇਵ ਕੌਰ, ਮੈਨੇਜਰ ਸੁਮੇਰ ਸਿੰਘ, ਸ਼ਹੀਦ ਭਾਈ ਜਰਨੈਲ ਸਿੰਘ ਸੁਸਾਇਟੀ ਆਦਿ ਦੇ ਆਗੂਆਂ ਨੇ ਪਹੁੰਚ ਕੇ ਬੀਬੀ ਬਲਵਿੰਦਰ ਕੌਰ ਨੂੰ ਸ਼ਰਧਾਜ਼ਲੀ ਭੇਂਟ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply