ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਪ੍ਰੀਤਮ ਸਿੰਘ) –
ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਯੂ.ਐਸ.ਏ ਵਾਸੀ ਇੰਦਰਜੀਤ ਸਿੰਘ ਤੇ ਮਨਿੰਦਰ ਕੌਰ ਦੇ ਸਹਿਯੋਗ ਨਾਲ ਵਿਧਵਾ ਬੀਬੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅਮਰੀਕਾ ਵਾਸੀ ਇੰਦਰਜੀਤ ਸਿੰਘ ਤੇ ਮਨਿੰਦਰ ਕੌਰ ਵੱਲੋਂ ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੀ ਖੁਸ਼ੀ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੋਂ ਹਰ ਮਹੀਨੇ ਫ੍ਰੀ ਰਾਸ਼ਨ ਲੈਣ ਵਾਲੀਆਂ ਲੋੜਵੰਦ ਬੀਬੀਆਂ ਨੂੰ ਫ੍ਰੀ ਸਿਲਾਈ ਮਸ਼ੀਨਾ ਵੰਡੀਆਂ ਗਈਆਂ।ਭਾਈ ਸਾਹਿਬ ਨੇ ਕਿਹਾ ਕਿ ਇੰਦਰਜੀਤ ਸਿੰਘ, ਮਨਿੰਦਰ ਕੌਰ ਵਲੋਂ ਵਿਧਵਾ ਬੀਬੀਆਂ ਨੂੰ ਸਿਲਾਈ ਮਸ਼ੀਨਾ ਦੇਣ ਦੀ ਜੋ ਸੇਵਾ ਕਰ ਕੇ ਵਿਧਵਾ ਬੀਬੀਆਂ ਦੀ ਜੋ ਅਸੀਸ ਹਾਸਲ ਕੀਤੀ ਹੈ, ਉਹ ਸ਼ਲਾਘਾਯੋਗ ਫੈਸਲਾ ਹੈ।ਭਾਈ ਸਾਹਿਬ ਨੇ ਕਿਹਾ ਕਿ ਟਰੱਸਟ ਵਲੋਂ ਚੱਲ ਰਹੀਆਂ ਸਾਰੀਆਂ ਸੇਵਾਵਾਂ ਗੁਰੂ ਸਾਹਿਬ ਜੀ ਦੀ ਕਿਰਪਾ ਤੇ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲ ਰਹੀਆਂ ਹਨ।ਇਸ ਮੋਕੇ ਇਵਨਪ੍ਰੀਤ ਸਿੰਘ, ਮਨਵੀਤ ਕੌਰ ਵਾਲੇ, ਗਿਆਨ ਸਿੰਘ, ਚੰਨ ਵੀਰ, ਕੇ.ਪੀ ਸਿੰਘ, ਲਵਲੀ ਵੀਰ, ਗੁਰਪਾਲ ਸਿੰਘ ਉਸਤਾਦ ਵੀ ਹਾਜਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media