ਜੰਡਿਆਲਾ ਗੁਰੂ, 15 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) –
ਜਲੰਧਰ-ਅੰਮ੍ਰਿਤਸਰ ਹਾਈ ਵੇਅ `ਤੇ ਪੈਂਦੇ ਪਿੰਡ ਮੱਲੀਆਂ ਨੇੜੇ ਸੜਕ ਦੁਰਘਟਨਾ ਵਿਚ ਇੱਕ ਵਿਆਹੁਤਾ ਔਰਤ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਥਾਣਾ ਜੰਡਿਆਲਾ ਗੁਰੂ ਦੇ ਇੰਸਪੈਕਟਰ ਧਨਵਿੰਦਰ ਸਿੰਘ ਨੇ ਦੱਸਿਆ ਮ੍ਰਿਤਕਾ ਤੇ ਉਸ ਦਾ ਪਤੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਤੱਲਣ ਜਿਲ੍ਹਾ ਜਲੰਧਰ ਆਪਣੇ ਬਾਪ ਬਲਦੇਵ ਸਿੰਘ ਨੂੰ ਵਿਦੇਸ਼ ਭੇਜਣ ਲਈ ਰਾਜਾਸਾਂਸੀ ਏਅਰਪੋਰਟ `ਤੇ ਜਾ ਰਹੇ ਸਨ ਕਿ ਅਚਾਨਕ ਕਾਰ ਦਾ ਸਟੇਰਿੰਗ ਲੋਕ ਹੋ ਜਾਣ ਕਾਰਨ ਕਾਰ ਨੰਬਰ ਪੀ.ਬੀ 08 ਡੀ.ਬੀ 1610 ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਕੇ ਸੜਕ ਦੇ ਇਕ ਕਿਨਾਰੇ ਜਾ ਡਿੱਗੀ।ਅੰਮ੍ਰਿਤਪਾਲ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਉਮਰ ਕਰੀਬ 27 ਸਾਲ ਇਸ ਦੌਰਾਨ ਜਖਮੀ ਹੋ ਗਈ ਅਤੇ ਉਸ ਨੂੰ ਇਲਾਜ਼ ਲਈ ਅੰਮ੍ਰਿਤਸਰ ਲੈ ਕੇ ਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।ਥਾਣਾ ਜੰਡਿਆਲਾ ਗੁਰੂ ਵਲੋਂ ਧਾਰਾ 174 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media