ਚੌਂਕ ਮਹਿਤਾ, 15 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –
ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਫਾਇਰ ਸੇਫਟੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੋਰਪੀਅਨ ਫਾਇਰ ਸੇਫਟੀ ਸਰਵਿਸਜ ਦੇ ਮਾਹਿਰ ਬਲਜੀਤ ਸਿੰਘ ਵੱਲੋਂ ਬੱਚਿਆਂ ਨੂੰ ਫਾਇਰ ਸੇਫਟੀ ਨਾਲ ਸੰਬੰਧਤ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਯੰਤਰਾਂ ਨੂੰ ਵਰਤਣ ਦੀ ਤਕਨੀਕ ਦੱਸੀ।ਇਸ ਮੌਕੇ ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ), ਹਰਭਜਨ ਸਿੰਘ (ਕੋਚ), ਬਲਜਿੰਦਰ ਸਿੰਘ (ਕੋਚ), ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media