Wednesday, October 14, 2026

ਹਫਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਮਿਲੇਗਾ ਅੰਗਹੀਣਤਾ ਸਰਟੀਫਿਕੇਟ – ਡਾ. ਕਾਂਸਰਾ

ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – Dr. Maresh Kansraਡਿਪਟੀ ਕਮੀਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਵਲੋਂ ਸਿਵਲ ਹਸਪਤਾਲ ਪਠਾਨਕੋਟ ਦੇ ਮਾਹਿਰ ਡਾਕਟਰਾਂ ਦਾ ਇੱਕ ਪੈਨਲ ਬਣਾ ਦਿੱਤਾ ਗਿਆ, ਜਿਸ ਵਿੱਚ 10 ਮਾਹਿਰ ਡਾਕਟਰ ਸ਼ਾਮਿਲ ਕੀਤੇ ਗਏ ਹਨ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ ਡਾ. ਨਰੇਸ ਕਾਂਸਰਾ ਨੇ ਕਿਹਾ ਕਿ ਹੁਣ ਦਿਵਾਂਗ (ਅੰਗਹੀਣ) ਵਿਅਕਤੀ ਆਪਣਾ ਅੰਗਹੀਣਤਾ ਸਰਟੀਫਿਕੇਟ ਹਫਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 8.00 ਵਜੇ ਤੋਂ ਦੁਪਿਹਰ 2.00 ਵਜੇ ਤੱਕ ਜਿਲਾ੍ਹ ਹਸਪਤਾਲ ਪਠਾਨਕੋਟ ਤੋਂ ਬਣਵਾ ਸਕਦੇ ਹਨ।ਉਨਾਂ ਇਹ ਵੀ ਦੱੱਸਿਆ ਕਿ ਇੱਕ ਸਪੈਸ਼ਲਿਟੀ ਦਾ ਸਰਟੀਫਿਕੇਟ ਜ਼ਰੂਰਤ ਮੁਤਾਬਿਕ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਤਿੰਨ ਮਾਹਿਰ ਡਾਕਟਰਾਂ ਦਾ ਬੋਰਡ ਬਣਾ ਕੇ ਇਹ ਸਰਟੀਫਿਕੇਟ ਜਾਰੀ ਕਰ ਸਕਦਾ ਹੈ ਅਤੇ ਇੱਕ ਤੋਂ ਜ਼ਿਆਦਾ ਸਪੈਸ਼ਲਿਟੀ ਦਾ ਹੈਂਡੀਕੈਪ ਸਰਟੀਫਿਕੇਟ ਜਾਰੀ ਕਰਨ ਲਈ ਜਿਲਾ੍ਹ ਸਿਹਤ ਅਫਸਰ ਡਾ. ਤਰਸੇਮ ਸਿੰਘ ਨੂੰ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply