Thursday, October 15, 2026

ਬਾਰਵੀਂ ਦੇ ਨਤੀਜੇ `ਚ ਪਹਿਲੀਆਂ ਪੁਜ਼ੀਸ਼ਨਾਂ ਤੇ ਵਧੀਆ ਕਾਰਗੁਜਾਰੀ ਵਾਲੇ ਬੱਚੇ ਸਨਮਾਨਿਤ

ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1605201702ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ (2017) ਦੇ ਨਤੀਜੇ ਦੌਰਾਨ ਸਕੂਲ ਦਾ ਕੁੱਲ ਰਿਜ਼ਲਟ 97.6% ਰਿਹਾ।ਸਕੂਲ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਬਾਰਵੀਂ ਆਰਟਸ ਗਰੁੱਪ ਦੇ ਵਿਦਿਆਰਥੀ ਨਵਜੋਤ ਸਿੰਘ ਦੇ 394 (87.5%) ਅੰਕ, ਸ਼ਰਮੀਤ ਸਿੰਘ ਬਰਾੜ 394 (87.5%) ਅੰਕ, ਲੱਕੀ ਸਿੰਘ 393 (87.3%) ਅੰਕ ਅਤੇ ਪ੍ਰਦੀਪ ਸਿੰਘ 387 (86%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਸਾਇੰਸ ਗਰੁੱਪ ਵਿੱਚੋਂ ਰਵਨੀਤ ਕੌਰ 416 (92.4%) ਅੰਕ, ਜਤਿੰਦਰ ਸਿੰਘ 413 (91.8%) ਅੰਕ ਅਤੇ ਰਾਜਦੀਪ ਕੌਰ 374 (83.1%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤੇ। ਇਸੇ ਤਰਾਂ ਕਾਮਰਸ ਗਰੁੱਪ ਵਿੱਚੋਂ ਅਕਾਸ਼ਦੀਪ ਸਿੰਘ 379 (84.2%) ਅੰਕ, ਅਤੇ ਸੁਖਪ੍ਰੀਤ ਸਿੰਘ 270(60%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਇਹਨਾਂ ਵਿਦਿਆਰਥੀਆਂ ਦੀਆਂ ਚੰਗੀਆਂ ਪ੍ਰਾਪਤੀਆਂ ਲਈ ਖਾਲਸਾ ਸਕੂਲ ਦੇ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਅਤੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੀਖਿਆ ਕੰਟਰੋਲਰ ਜਗਤਾਰ ਸਿੰਘ ਬਰਾੜ ਨੇ ਇਹਨਾਂ ਬੱਚਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਹੌਸਲਾ ਅਫ਼ਜਾਈ ਕੀਤੀ। ਇਸ ਸਮੇਂ ਜਮਾਤ ਇੰਚਾਰਜ ਮੈਡਮ ਕਮਲੇਸ਼ ਕੁਮਾਰੀ,ਗੁਰਪ੍ਰੀਤ ਸਿੰਘ, ਮੈਡਮ ਪਰਮਜੀਤ ਕੌਰ,ਮਾਨ ਸਿੰਘ,ਮੈਡਮ ਕੁਲਦੀਪ ਕੌਰ, ਮੈਡਮ ਦਵਿੰਦਰ ਕੌਰ ਅਤੇ ਮੈਡਮ ਬਲਜੀਤ ਕੌਰ, ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply