Friday, July 24, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਹਾਕੀ ਟੂਰਨਾਮੈਂਟ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – PPN1705201704ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਹਾਕੀ ਟੀਮ ਨੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਵੱਲੋਂ ਬੀਤੇ ਦਿਨੀਂ ਕਰਵਾਏ ਗਏ 3 ਰੋਜ਼ਾ ਹਾਕੀ ਟੂਰਨਾਮੈਂਟ-2017 ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।ਇਸ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੀਆਂ 16 ਟੀਮਾਂ ਨੇ ਭਾਗ ਲਿਆ।ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਾਲਜ ਦੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਨੂੰ ਉਨ੍ਹਾਂ ਤੋਂ ਭਵਿੱਖ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਕਰਨ ਦੀ ਆਸ ਹੈ।ਇਸ ਲਈ ਟੀਮ ਦੇ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ ਅਤੇ ਲਗਨ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵੱਲ ਅੱਗੇ ਵੱਧਣਾ ਚਾਹੀਦਾ ਹੈ।ਟੀਮ ਦੇ ਵਿਦਿਆਰਥੀਆਂ ਨੇ ਆਪਣੇ ਕੋਚ ਅਮਿਤ ਸ਼ਰਮਾ ਦਾ ਸੁਚੱਜੀ ਅਗਵਾਈ ਲਈ ਵਿਸ਼ੇਸ਼ ਧੰਨਵਾਦ ਕੀਤਾ।ਇਸ ਮੌਕੇ ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਤੋਂ ਪ੍ਰੋ. ਅਨੁਰੀਤ ਕੌਰ ਵਿਸ਼ੇਸ ਤੌਰ ’ਤੇ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply