
ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ. ਗੁਰਬਖਸ਼ ਸਿੰਘ ਚੀਮਾਬਾਠ ਦਾ ਧਾਰਮਿਕ ਰੋਹ-ਰੀਤਾਂ ਅਨੁਸਾਰ ਗੁਰਦੁਆਰਾ ਸ਼ਹੀਦਾਂ ਦੇ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਸਮੇਂ ਧਾਰਮਿਕ, ਸਮਾਜਿਕ, ਰਾਜਨੀਤਿਕ ਲੋਕਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਸ.ਗੁਰਬਖਸ਼ ਸਿੰਘ 82 ਸਾਲਾਂ ਦੇ ਸਨ। ਜ਼ਿਕਰਯੋਗ ਹੈ ਕਿ ਸ. ਗੁਰਬਖਸ਼ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਹ ਆਪਣੇ ਪਿੱਛੇ ਇਕ ਲੜਕਾ ਤੇ ਤਿੰਨ ਧੀਆਂ ਤੇ ਪੋਤਰੇ ਤੇ ਦੋਹਤਰੇ ਛੱਡ ਗਏ ਹਨ। ਸ਼ਮਸ਼ਾਨ ਘਾਟ ‘ਚ ਸ੍ਰੀ ਜਪੁਜੀ ਸਾਹਿਬ ਦਾ ਪਾਠ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਉਨ੍ਹਾਂ ਦੀ ਮ੍ਰਿਤਕ ਦੇਹ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਸ. ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਗਿਆਨੀ ਰਘਬੀਰ ਸਿੰØਘ ਤੇ ਗਿਆਨੀ ਬਲਵਿੰਦਰ ਸਿੰਘ ਨੇ ਦੁਸ਼ਾਲਾ ਭੇਟ ਕੀਤਾ। ਕਾਰ ਸੇਵਕ ਭਾਈ ਮਨਜੀਤ ਸਿੰਘ ਫਗਵਾੜੇ ਵਾਲੇ ਅਤੇ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆ ਵੱਲੋਂ ਵੀ ਦੁਸ਼ਾਲੇ ਭੇਟ ਕੀਤੇ ਗਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸ.ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ ਹਾਜ਼ਰ ਹੋਏ।
ਇਸ ਮੌਕੇ ਅੰਤ੍ਰਿੰਗ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਰਨੈਲ ਸਿੰਘ ਭੌਤਨਾ, ਸੁਰਜੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਰੂਪ ਸਿੰਘ, ਸ.ਸਤਬੀਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ.ਮਹਿੰਦਰ ਸਿੰਘ ਆਹਲੀ, ਸ.ਹਰਭਜਨ ਸਿੰਘ ਮਨਾਵਾਂ ਤੇ ਸ. ਰਣਜੀਤ ਸਿੰਘ ਐਡੀਸ਼ਨਲ ਸਕੱਤਰ, ਸ. ਸਤਿੰਦਰ ਸਿੰਘ (ਬਿੱਲੂ) ਪੀ ਏ, ਸ. ਬਿਜੈ ਸਿੰਘ, ਸ.ਭੁਪਿੰਦਰਪਾਲ ਸਿੰਘ, ਸ.ਪਰਮਜੀਤ ਸਿੰਘ, ਸ.ਸੰਤੋਖ ਸਿੰਘ ਮੀਤ ਸਕੱਤਰ, ਜੋਗਿੰਦਰ ਸਿੱੰਘ ਓ ਐੱਸ ਡੀ ਸ. ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟਟੈਂਡੈਟ, ਸ. ਮਲਕੀਤ ਸਿੰਘ ਬਹਿੜਵਾਲ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਗੁਰਿੰਦਰ ਸਿੰਘ, ਸ.ਬਲਵਿੰਦਰ ਸਿੰਘ ਗੋਇੰਦਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ.ਪਰਮਜੀਤ ਸਿੰਘ ਮੁੰਡਾਪਿੰਡ, ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਮੈਨੇਜਰ ਸ. ਸੁਬੇਗ ਸਿੰਘ, ਕੰਧ ਸਾਹਿਬ ਬਟਾਲਾ ਤੋਂ ਮੈਨੇਜਰ ਸ.ਗੁਰਜਿਤੰਦਰਪਾਲ ਸਿੰਘ ਮੰਟੂ ਤੇ ਹੋਰ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰ, , ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ, ਭਾਈ ਸੁਰਿੰਦਰ ਸਿੰਘ ਰੁਮਾਲਾ ਸੈਂਟਰ ਵਾਲੇ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ ਤੋਂ ਇਲਾਵਾ ਸੰਗਤਾਂ ਮੌਜੂਦ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media