Wednesday, November 25, 2026

ਬਾਬਾ ਫ਼ਰੀਦ ਸੀਨੀ: ਸੈਕੰਡਰੀ ਸਕੂਲ +2 ਦੇ ਨਤੀਜਿਆਂ `ਚ 12 ਵਿਚੋਂ 5 ਮੈਰਿਟਾਂ ’ਤੇ ਕਾਬਜ਼

PPN1705201713ਬਠਿੰਡਾ, 17 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੇ ਹਮੇਸ਼ਾਂ ਅਕਾਦਮਿਕ ਨਤੀਜਿਆਂ ਵਿਚ ਨਵੇਂ ਮੀਲ ਪੱਥਰ ਗੱਡੇ ਹਨ।ਸ਼ੈਸ਼ਨ 2016-17 ਦੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਬਠਿੰਡਾ ਜ਼ਿਲੇ ਦੇ ਸਕੂਲਾਂ ਹਿਸੇ 12 ਮੈਰਿਟਾਂ ਆਈਆਂ ਹਨ, ਜਿਨਾਂ ਵਿਚੋਂ ਸਭ ਤੋਂ ਵੱਧ 5 ਮੈਰਿਟ ਪੁਜੀਸ਼ਨਾਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀਆਂ ਹਨ।ਇਸ ਸਕੂਲ ਦੀ 10+2 ਮੈਡੀਕਲ ਦੀ ਵਿਦਿਆਰਥਣ ਅਮਨਦੀਪ ਕੌਰ ਨੇ 95.78% ਅੰਕ ਪ੍ਰਾਪਤ ਕਰਕੇ ਜ਼ਿਲੇ ਵਿੱਚੋ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਪੰਜਾਬ ਵਿਚੋਂ 19ਵਾਂ ਸਥਾਨ ਪ੍ਰਾਪਤ ਕੀਤਾ ਹੈ।ਇਸੇ ਤਰਾਂ 10+2 ਨਾਨ -ਮੈਡੀਕਲ ਦੀ ਵਿਦਿਆਰਥਣ ਸਿਮਰਨ ਨੇ 95.11% ਅੰਕ ਪ੍ਰਾਪਤ ਕਰਕੇ ਬਠਿੰਡਾ ਜ਼ਿਲੇ ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਪੰਜਾਬ ਵਿਚੋਂ 22ਵਾਂ ਸਥਾਨ ਪ੍ਰਾਪਤ ਕੀਤਾ ਹੈ। ਜਦੋ ਕਿ 10+2 ਨਾਨ ਮੈਡੀਕਲ ਦੀ ਵਿਦਿਆਰਥਣ ਪਿ੍ਰਅੰਕਾ ਸੇਤੀਆ ਨੇ 94.89% ਅੰਕ ਪ੍ਰਾਪਤ ਕਰਕੇ ਜ਼ਿਲੇ ਭਰ ’ਚੋਂ 5ਵਾਂ ਸਥਾਨ ਅਤੇ ਪੰਜਾਬ ਚੋਂ 23ਵਾਂ ਰੈਂਕ ਪ੍ਰਾਪਤ ਕੀਤਾ ਹੈ ।ਇਸ ਮੈਰਿਟ ਸੂਚੀ ਅਨੁਸਾਰ 10+2 ਕਾਮਰਸ ਵਿਸ਼ੇ ਵਿਚ ਇਸੇ ਸਕੂਲ ਦੀ ਵਿਦਿਆਰਥਣ ਬ੍ਰਹਮਜੋਤ ਕੌਰ ਨੇ 95.11% ਅੰਕ ਪ੍ਰਾਪਤ ਕਰਕੇ ਬਠਿੰਡਾ ਜ਼ਿਲੇ ਵਿਚੋਂ ਪਹਿਲਾ ਸਥਾਨ ਅਤੇ ਪੰਜਾਬ ਭਰ ਚੋਂ 22ਵਾਂ ਰੈਂਕ ਪ੍ਰਾਪਤ ਕੀਤਾ ਹੈ ਜਦੋ ਕਿ 10+2 ਕਾਮਰਸ ਦੀ ਹੀ ਵਿਦਿਆਰਥਣ ਪੂਜਾ ਨੇ 94.44% ਅੰਕ ਪ੍ਰਾਪਤ ਕਰਕੇ ਬਠਿੰਡਾ ਜ਼ਿਲੇ ਵਿਚੋਂ ਦੂਸਰਾ ਸਥਾਨ ਅਤੇ ਪੰਜਾਬ ਭਰ ਚੋਂ 25ਵਾਂ ਰੈਂਕ ਪ੍ਰਾਪਤ ਕੀਤਾ ਹੈ । ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੇ ਇਸ ਪ੍ਰਾਪਤੀ ਨੂੰ ਸੰਸਥਾ ਦੇ ਊਸਾਰੂ ਵਿਦਿਅਕ ਮਾਹੌਲ ਅਤੇ ਯੋਗ ਤਜ਼ਰਬੇਕਾਰ ਅਧਿਆਪਕਾਂ ਦੀ ਸਖਤ ਮਿਹਨਤ ਦਾ ਨਤੀਜਾ ਦੱਸਿਆ ਹੈ। ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਮੈਰਿਟ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਉਪਰੋਕਤ ਹੋਣਹਾਰ ਵਿਦਿਆਰਥਣਾਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿਤੀ । ਉਨਾਂ ਨੇ ਕਿਹਾ ਕਿ ਟਿਊਸ਼ਨ ਕਲਚਰ ਤੋਂ ਰਹਿਤ ਇਸ ਸਕੂਲ ਦੇ ਵਿਦਿਆਰਥੀਆਂ ਦਾ ਮੈਰਿਟ ਪੁਜੀਸ਼ਨਾਂ ਹਾਸਲ ਕਰਨਾ ਬੜੇ ਮਾਣ ਵਾਲੀ ਗੱਲ ਹੈ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ’ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪਿੰ੍ਰਸੀਪਲ, ਸਮੂਹ ਅਧਿਆਪਕਾਂ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿਤੀ।ਉਨਾਂ ਨੇ ਕਿਹਾ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਲਾਗੂ ਹੋਣ ਕਰਕੇ ਸੰਸਥਾ ਦੇ ਵਿਦਿਆਰਥੀ ਹਮੇਸ਼ਾਂ ਮੈਰਿਟਾਂ ਵਿਚ ਆਉਂਦੇ ਹਨ।ਉਨਾਂ ਨੇ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਉਚੇਰੀ ਪੜਾਈ ਬਿਲਕੁੱਲ ਮੁਫ਼ਤ ਕਰਵਾਉਣ ਦਾ ਐਲਾਨ ਵੀ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply