Wednesday, November 25, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਦੂਰਸੰਚਾਰ ਦਿਵਸ ਮਨਾਇਆ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – PPN1805201702ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਦੂਰਸੰਚਾਰ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਇੱਕ ਨੁੱਕੜ ਨਾਟਕ ਪੇਸ਼ ਕਰ ਕੇ ਵਿਦਿਆਰਥੀਆਂ ਨੇ ਦੂਰਸੰਚਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਉਨਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਸੰਚਾਰ ਸਾਧਨਾਂ ਦਾ ਜਾਲ ਵਿਛਿਆ ਹੋਇਆ ਹੈ, ਜਿੰਨਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀ ਕੀਤੀ ਜਾ ਸਕਦੀ।
ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੂਰ ਸੰਚਾਰ ਵਿਗਿਆਨ ਦੀ ਇੱਕ ਅਨਮੋਲ ਦੇਣ ਹੈ, ਜਿਸ ਰਾਹੀਂ ਵਿਅਕਤੀ ਨੂੰ ਘਰ ਵਿੱਚ ਹੀ ਸਾਰੇ ਸੰਸਾਰ ਬਾਰੇ ਜਾਣਕਾਰੀ ਮਿਲ ਜਾਂਦੀ ਹੈ।ਉਨਾਂ ਕਿਹਾ ਅਜੋਕੇ ਯੁੱਗ ਵਿੱਚ ਫੋਨ, ਮੋਬਾਇਲ ਤੇੱ ਇੰਟਰਨੈਟ ਲੋਕਾਂ ਦੀ ਮੁਢਲੀ ਲੋੜ ਬਣ ਚੁੱਕੀ ਹੈ।ਨਿੱਜੀ ਜੀਵਨ ਤੋਂ ਲੈ ਕੇ ਕਾਰੋਬਾਰ ਤੱਕ ਹਰ ਵਿਅਕਤੀ ਇਸ ਤੋਂ ਪ੍ਰਭਾਵਿਤ ਹੈ, ਕਿਉਂਕਿ ਜਿਥੇ ਪਹਿਲਾਂ ਕਿਸੇ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਮਿਹਨਤ ਕਰਨੀ ਪੈਂਦੀ ਸੀ, ਉਥੇ ਮੋਬਾਇਲ ਇੰਟਰਨੈਟ ਨੇ ਇਸ ਨੂੰ ਬੇਹੱਦ ਆਸਾਨ ਕਰ ਦਿੱਤਾ ਹੈ।ਪ੍ਰਿੰਸੀਪਲ ਗੁਪਤਾ ਨੇ ਕਿਹਾ ਕਿ ਦੂਰਸੰਚਾਰ ਤਕਨੀਕ ਦਾ ਦੁਰਉਪਯੋਗ ਬਚਿਆਂ ਲਈ ਖਤਰਨਾਕ ਬਣਦਾ ਜਾ ਰਿਹਾ ਹੈ।ਦੂਰ ਸੰਚਾਰ ਦਾ ਜਿਆਦਾ ਇਸਤੇਮਾਲ ਬੱਚਿਆਂ ਦੇ ਆਚਰਣ ਅਤੇ ਸਿਹਤ `ਤੇ ਬੁਰਾ ਪ੍ਰਭਾਵ ਪਾ ਰਿਹਾ ਹੈ।ਜਿਸ ਨੂੰ ਰੋਕਣ ਲਈ ਅਧਿਆਪਕਾਂ ਤੇ ਮਾਪਿਆਂ ਨੂੰ ਅੱਗੇ ਆ ਕੇ ਬਚਿਆਂ ਨੂੰ ਇਸ ਦੇ ਸਹੀ ਪ੍ਰਯੋਗ ਬਾਰੇ ਜਾਗਰੂਕ ਕਰਨਾ ਪਵੇਗਾ ਕਿਉਂਕਿ ਇਹਨਾਂ ਸਾਧਨਾਂ ਸਦਕਾ ਭਾਰਤ ਵਰਗਾ ਦੇਸ਼ ਤਰੱਕੀ ਦੀਆਂ ਪੌੜੀਆਂ ਵੱਲ ਵਧ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply