ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਅਤੇ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵੱਲੋਂ 20 ਮਈ ‘ਦਿਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸ਼ਾਇਰ ਧਨਪਤ ਰਾਏ ਧੰਨਾ ਦੀ ਕਾਵਿ ਪੁਸਤਕ “ਦਰਦ ਵਿਛੋੜੇ ਦੇ“ ਲੋਕ ਅਰਪਨ ਕੀਤੀ ਜਾਵੇਗੀ।ਇਸ ਦੀ ਜਾਣਕਾਰੀ ਦਿੰਦਿਆਂ ਸਭਾ ਦੇ ਜਨ: ਸਕੱਤਰ ਪ੍ਰਿੰ:ਗੁਰਬਾਜ ਸਿੰਘ “ਤੋਲਾ ਨੰਗਲ” ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਨਿਰਮਲ ਅਰਪਨ, ਦੇਵ ਦਰਦ ਅਤੇ ਧਰਵਿੰਦਰ ਸਿੰਘ ਔਲਖ ਸਾਂਝੇ ਤੌਰ ਤੇ ਕਰਨਗੇ।ਪੁਸਤਕ ਬਾਰੇ ਵਿਚਾਰ ਚਰਚਾ ਅਤੇ ਕਵੀ ਦਰਬਾਰ ਹੋਵੇਗਾ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media