ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2016-17 ਦੇ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ’ਚ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਸਾਇੰਸ ਗਰੁੱਪ ਦੇ 75, ਕਾਮਰਸ ਗਰੁੱਪ ਦੇ 67 ਅਤੇ ਆਰਟਸ ਗਰੁੱਪ ਦੇ 229 ਵਿਦਿਆਰਥੀਆਂ ਨੇ ਉਕਤ ਇਮਤਿਹਾਨ ਦਿੱਤਾ ਅਤੇ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ।ਸਕੂਲ ਵਿਦਿਆਰਥੀਆਂ ਵੱਲੋਂ ਪ੍ਰਾਪਤ ਉਕਤ ਉਪਲਬੱਧੀ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਵਧਾਈ ਦਿੰਦਿਆ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਵੱਲੋਂ ਸਕੂਲ ’ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਭਵਿੱਖ ਹੋਰ ਤਰੱਕੀ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰ: ਭੰਗੂ ਵੱਲੋਂ ਨਤੀਜਿਆਂ ਬਾਰੇ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਜਿਨ੍ਹਾਂ ’ਚ ਸਾਇੰਸ ਗਰੁੱਪ ’ਚੋਂ ਅੰਮ੍ਰਿਤਪਾਲ ਸਿੰਘ ਨੇ 91%, ਜਗਪਾਲ ਸਿੰਘ ਨੇ 85%, ਕਾਮਰਸ ਗਰੁੱਪ ’ਚੋਂ ਅੰਮ੍ਰਿਤਪਾਲ ਸਿੰਘ, ਨਿਤਿਸ਼ ਕੁਮਾਰ 80% ਅਤੇ ਆਰਟਸ ਗਰੁੱਪ ’ਚੋਂ ਕੀਰਤਨਬੀਰ ਸਿੰਘ ਨੇ 90%, ਅਰਸ਼ਪ੍ਰੀਤ ਸਿੰਘ ਨੇ 85%, ਅਨਮੋਲ ਸਿੰਘ ਅਤੇ ਤਜਿੰਦਰ ਸਿੰਘ ਨੇ 80% ਅੰਕ ਪ੍ਰਾਪਤ ਕੀਤੇ।ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਵਾਈਸ ਪ੍ਰਿੰਸੀਪਲ ਅਮਰਜੀਤ ਸਿੰਘ, ਸਕੂਲ ਸਟਾਫ ਸਕੱਤਰ ਰਣਕੀਰਤ ਸਿੰਘ ਸੰਧੂ, ਰਾਜਬਿੰਦਰ ਸਿੰਘ ਸੰਧੂ, ਸ਼ਰਨਜੀਤ ਸਿੰਘ ਭੰਗੂ, ਜਗਦੀਪ ਸਿੰਘ, ਜਸਬੀਰ ਸਿੰਘ ਵਾਲੀਆ, ਸੁਖਬੀਰ ਸਿੰਘ ਖੁਰਮਣੀਆ, ਮੋਹਬਤਪਾਲ ਸਿੰਘ, ਸ੍ਰੀਮਤੀ ਅਰਜਿੰਦਰ ਕੌਰ, ਸ੍ਰੀਮਤੀ ਰੀਨਾ ਸ਼ਾਹੀ ਅਤੇ ਸਕੂਲ ਸਟਾਫ਼ ਨੇ ਵਿਦਿਆਰਥੀਆਂ ਦੇ ਗਲਾਂ ’ਚ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦੀ ਪਿੱਠ ਥਾਪੜੀ ਅਤੇ ਭਵਿੱਖ ’ਚ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media