Friday, October 16, 2026

ਇਟਲੀ ਦੀ ਸੁਪਰੀਮ ਕੋਰਟ ਵੱਲੋਂ ਸਿਰੀ ਸਾਹਿਬ `ਤੇ ਰੋਕ ਲਗਾਉਣ ਦੀ ਨਿਖੇਧੀ

PPN1805201708ਚੌਕ ਮਹਿਤਾ, 18 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖਾਂ ਦੇ ਧਾਰਮਿਕ ਚਿੰਨ ਸਿਰੀ ਸਾਹਿਬ ਤੇ ਰੋਕ ਲਗਾਉਣ ਦੇ ਦਿੱਤੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲੇ, ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ ਵਾਲੇ ਅਤੇ ਬਾਬਾ ਗੁਰਮੀਤ ਸਿੰਘ ਹੈਡ ਗ੍ਰੰਥੀ ਗੁ. ਬਾਬਾ ਚੰਨਣ ਨੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਇਟਲੀ ਦੀ ਸੁਪਰੀਮ ਕੋਰਟ ਵਿਰੁੱਧ ਸਮੁੱਚੇ ਸਿੱਖ ਜਗਤ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸਿੱਖ ਵਿਰੋਧੀ ਆਪਣੇ ਫੈਸਲੇ `ਤੇ ਮੁੜ ਵਿਚਾਰ ਕਰੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply