Monday, October 12, 2026

ਜਿਲ੍ਹੇ ਅੰਦਰ 18 ਮਈ ਤੱਕ 41654 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ- ਡੀ.ਸੀ

ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – Neelima DCਜ਼ਿਲ੍ਹੇ ਅੰਦਰ 18 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 41654 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 17099 ਮੀਟਰਿਕ ਟਨ, ਐਫ.ਸੀ.ਆਈ ਨੇ 9007 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 8290 ਮੀਟਰਿਕ ਟਨ, ਪਨਸਪ 3673 ਮੀਟਰਿਕ ਟਨ, ਪੰਜਾਬ ਐਗਰੋ ਨੇ 1537 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 1887 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾਲੋ ਨਾਲ ਕਰਵਾਈ ਜਾ ਰਹੀ ਹੈ ਅੱਜ ਤੱਕ ਖਰੀਦੀ ਗਈ 41654 ਮੀਟਰਿਕ ਟਨ ਕਣਕ ਵਿੱਚੋਂ 41650 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਮੁਸਕਿਲ ਪੇਸ ਨਾ ਆਉਣ ਦੇਣ ਅਤੇ ਜੇ ਕਿੱਤੇ ਕੋਈ ਮੁਸਕਿਲ ਪੇਸ ਆਉਂਦੀ ਹੈ ਤਾਂ ਉਸ ਦਾ ਮੋਕੇ ਤੇ ਹੀ ਹੱਲ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸਾਫ ਅਤੇ ਸੁਕਾਅ ਕੇ ਲਿਆਉਣ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply