ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) –
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਲੋਕਾਂ ਨੂੰ ਫ੍ਰੀ ਲੀਗਲ ਸਰਵਿਸਜ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਤੋਂ ਜਿਆਦਾ ਲਾਭ ਪ੍ਰਾਪਤ ਕਰ ਸਕਣ। ਇਹ ਪ੍ਰਗਟਾਵਾ ਸ੍ਰ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਪਿੰਡ ਚੰਡੀਗੜ੍ਹ, ਹਰੀਵਿਆਸਪੁਰ, ਰਾਣੀਪੁਰ, ਛਿਹੋੜੀਆਂ, ਵਿਖੇ ਆਯੋਜਿਤ ਕੀਤੇ ਸੈਮੀਨਾਰ ਦੋਰਾਨ ਕੀਤਾ।ਅੱਜ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋ ਭੇਜੀ ਗਈ ਐਸ.ਐਮ.ਐਲ ਵੈਨ ਰਾਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਚੰਡੀਗੜ੍ਹ, ਹਰੀਵਿਆਸਪੁਰ, ਰਾਣੀਪੁਰ, ਛਿਹੋੜੀਆਂ, ਵਿਖੇ ਸ੍ਰੀ ਕੁਨਾਲ ਚੋਹਾਨ ਅਤੇ ਸ੍ਰੀ ਅਨੁਜ ਪੁਰੀ (ਪੈਨਲ ਵਕੀਲ) ਐਸ.ਐਮ.ਐਲ. ਵੈਨ ਰਾਹੀ ਲੋਕਾਂ ਨੂੰ ਜਾਗਰੂਤ ਕਰਨ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਲੋਕਾਂ ਨੂੰ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ, ਇਸ ਤੋਂ ਇਲਾਵਾ ਨੈਸਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀੲ੍ਹੇਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media