Saturday, October 10, 2026

ਪਹਿਲੇ ਪੰਜਾਬ ਸਟੇਟ ਕੁੰਗ ਫੂ ਵੁਸ਼ੂ ਕੱਪ `ਚ ਬਾਬਾ ਫ਼ਰੀਦ ਸਕੂਲ ਦੇ ਬੱਚੇ ਜੇਤੂ

ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  PPN1905201701ਬੀਤੇ ਦਿਨੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਪਹਿਲੇ ਪੰਜਾਬ ਸਟੇਟ ਕੁੰਗ ਫੂ ਵੁਸ਼ੂ ਕੱਪ ਦੇ ਮੁਕਾਬਲੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ 10+2 (ਮੈਡੀਕਲ) ਦੇ ਵਿਦਿਆਰਥੀ ਪ੍ਰਿਤਪਾਲ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਇਸੇ ਸਕੂਲ ਤੋਂ 10+2 ਨਾਨ-ਮੈਡੀਕਲ ਦੇ ਵਿਦਿਆਰਥੀ ਲਵਦੀਪ ਸਿੰਘ, ਅਸ਼ੀਸ਼ ਅਵਘਾਡੇ ਅਤੇ 10+2 ਮੈਡੀਕਲ ਦੇ ਵਿਦਿਆਰਥੀ ਸਿਵਪ੍ਰੀਤ ਸਿੰਘ ਨੇ ਵੀ ਵੱਖ ਵੱਖ ਵਰਗਾਂ ਵਿੱਚ ਆਪਣੀ ਖੇਡ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਪਹਿਲੇ ਪੰਜਾਬ ਸਟੇਟ ਕੁੰਗ ਫੂ ਵੁਸ਼ੂ ਕੱਪ ਦੇ ਮੁਕਾਬਲੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਨੇ ਤੀਸਰੀ ਓਵਰਆਲ ਟਰਾਫ਼ੀ ਵੀ ਹਾਸਲ ਕੀਤੀ ਹੈ।ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਇਹਨਾਂ ਖੇੇਡ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਜੇਤੂ ਵਿਦਿਆਰਥੀਆਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀਆਂ ਦੀ ਇਸ ਅਹਿਮ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ, ਸਟਾਫ਼, ਸਪੋਰਟਸ ਇੰਚਾਰਜ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਕੂਲ ਦੇ ਇਹਨਾਂ ਹੋਣਹਾਰ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਜਿੱਤਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਮਾਣ ਮੱਤੀਆਂ ਪ੍ਰਾਪਤੀਆਂ ਕਰਕੇ ਇਹਨਾਂ ਵਿਦਿਆਰਥੀਆਂ ਨੇ ਸੰਸਥਾ ਦਾ ਨਾਂ ਚਮਕਾਇਆ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply