ਚੌਕ ਮਹਿਤਾ, 19 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )-
ਚੰਨਣਕੇ ਵਿਖੇ ਸੱਤਿਆ ਐਲੀਮੈਂਟਰੀ ਸਕੂਲ ਦੇ ਬੱਚਿਆਂ ਵੱਲੋਂ “ਰੁੱਖ ਲਗਾਓ ਕੁੱਖ ਬਚਾਓ” ਦੀਆਂ ਤਖਤੀਆਂ ਹੱਥਾਂ ਵਿੱਚ ਫੜ ਕੇ ਜਾਗਰੂਕਤਾ ਮਾਰਚ ਕੱਢਿਆ ਗਿਆ।ਇਸ ਦੌਰਾਨ ਬੱਚਿਆਂ ਵੱਲੋਂ ਸਮਾਜ ਨੂੰ ਭਰੂਣ ਹੱਤਿਆ ਰੋਕਣ, ਲੜਕੀਆਂ ਨੂੰ ਪੁੱਤਰਾਂ ਦੇ ਬਰਾਬਰ ਦਰਜਾ ਦਿਵਾਉਣ ਸੁਨੇਹਾ ਦਿੱਤਾ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਧੀਆਂ ਵੀ ਪੁੱਤਰਾਂ ਨਾਲੋ ਘੱਟ ਨਹੀ ਹਨ, ਉਨਾ੍ਹਂ ਕਿਹਾ ਕਿ ਧੀਆਂ ਦਾ ਸਤਿਕਾਰ ਕਰਨਾ ਸਾਨੂੰ ਸਭ ਨੂੰ ਆਪਣਾ ਫਰਜ ਸਮਝਣਾ ਚਾਹੀਦਾ ਹੈ।ਇਸ ਮੌਕੇ ਸਰਪੰਚ ਮੇਜਰ ਸਿੰਘ ਸਹੋਤਾ, ਨਰਿੰਦਰ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਜਸਵਿੰਦਰ ਕੌਰ ਰੰਧਾਵਾ, ਬੀਬੀ ਜਸਪਾਲ ਕੌਰ, ਮੈਡਮ ਪਰਮਜੀਤ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਦਲਜੀਤ ਕੌਰ, ਸ਼ਾਲੂ ਕੁਮਾਰੀ, ਸੰਦੀਪ ਕੌਰ, ਗੁਰਜੀਤ ਕੌਰ, ਸੰਦੀਪ ਕੌਰ, ਜਤਿੰਦਰ ਸਿੰਘ ਆਦਿ ਹਾਜਰ ਸਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media