ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) –
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਜਿਲ੍ਹਾ ਪਠਾਨਕੋਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਅੱਤਵਾਦ ਵਿਰੁੱਧ ਸਹੁੰ ਚੁੱਕੀ ਅਤੇ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੱਤਾ।ਇਸ ਸਮੇਂ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਡਾ. ਨਰੇਸ਼ ਕਾਂਸਰ ਸਿਵਲ ਸਰਜਲ, ਡਾ. ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਕਾਸ ਅਫਸਰ, ਡਾ. ਨੈਨਾ ਸਲਾਥੀਆ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਦਰਸ਼ਨ ਲਾਲ ਖਜਾਨਾ ਅਫਸਰ, ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸਰ, ਜਸਬੀਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
ਸ੍ਰੀਮਤੀ ਨੀਲਿਮਾ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁੱਕਦਿਆਂ ਪ੍ਰਣ ਦਿਵਾਇਆ ਕਿ ਉਹ ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਰਹਿਣਗੇ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਮਿਲ ਕੇ ਸਮੂਹ ਮਾਨਵਤਾ ਵਿਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁਲੱਤ ਕਰਨਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਣਗੇ।ਸਾਰਿਆਂ ਨੇ ਪ੍ਰਤਿੱਗਿਆ ਕੀਤੀ ਕਿ ਉਹ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਣਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਹੋਵੇਗਾ।ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਸੀ ਭਾਈਚਾਰਾ ਅਤੇ ਸਾਂਝ ਬਣਾਈ ਰੱਖਣੀ ਚਾਹੀਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਖਿਲਾਫ ਇਕੱਠਾ ਹੋ ਕੇ ਲੜਣਾ ਚਾਹੀਦਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media