Saturday, March 21, 2026

ਪੀਲੀਭੀਤ ਕਾਂਡ ਦੇ ਪੀੜਤ ਪਰਿਵਾਰਾਂ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਇੱਕ-ਇੱਕ ਲੱਖ ਦੀ ਮਦਦ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – PPN1905201714ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸੰਨ 1991 ਵਿਚ ਪੀਲੀਭੀਤ (ਉਤਰ ਪ੍ਰਦੇਸ਼) ਵਿਖੇ ਫ਼ਰਜ਼ੀ ਪੁਲਿਸ ਮੁਕਾਬਲੇ ’ਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ।ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਪਿੰਡ ਖਹਿਰਾ ਦੇ ਸ਼ਹੀਦ ਭਾਈ ਕਰਤਾਰ ਸਿੰਘ, ਪਿੰਡ ਮਾਨੇਪੁਰ ਦੇ ਭਾਈ ਸੁਰਜਨ ਸਿੰਘ, ਪਿੰਡ ਸਤਕੋਹਾ ਦੇ ਭਾਈ ਹਰਮਿੰਦਰ ਸਿੰਘ ਅਤੇ ਪਿੰਡ ਰੌੜ ਖਹਿਰਾ ਦੇ ਭਾਈ ਸੁਖਵਿੰਦਰ ਸਿੰਘ ਦੇ ਪਰਿਵਾਰ ਸ਼ਾਮਲ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਹਰ ਸੰਭਵ ਸਹਾਇਤਾ ਦੇਣ ਲਈ ਕਾਰਜਸ਼ੀਲ ਹੈ।ਉਨ੍ਹਾਂ ਆਖਿਆ ਕਿ 1991 ਵਿਚ ਪੀਲੀਭੀਤ ਵਿਖੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ 11 ਸਿੱਖਾਂ ਦੇ ਪਰਿਵਾਰਾਂ ਵਿੱਚੋਂ 4 ਦੇ ਪਰਿਵਾਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਰਿਵਾਰਾਂ ਤੱਕ ਵੀ ਸ਼੍ਰੋਮਣੀ ਕਮੇਟੀ ਪਹੁੰਚ ਕਰੇਗੀ ਤਾਂ ਜੋ ਉਨ੍ਹਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਪੀੜਤਾਂ ਦੇ ਪਰਿਵਾਰਾਂ ਦੀਆਂ ਦੁੱਖ-ਤਕਲੀਫ਼ਾਂ ਹਰਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਉਨ੍ਹਾਂ ਦੇ ਨਾਲ ਰਹੇਗੀ।ਪ੍ਰੋ. ਬਡੂੰਗਰ ਨੇ ਉਸ ਵਕਤ ਵਾਪਰੀ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਆਖਦਿਆਂ ਇਸ ਨੂੰ ਮਨੁੱਖਤਾ ਦੇ ਨਾਮ ’ਤੇ ਕਲੰਕ ਕਰਾਰ ਦਿੱਤਾ।ਯਾਦ ਰਹੇ ਕਿ 1991 ਵਿਚ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਬਿਹਾਰ ਦੀ ਧਾਰਮਿਕ ਯਾਤਰਾ ਤੋਂ ਵਾਪਸ ਪਰਤ ਰਹੇ ਸਿੱਖ ਸ਼ਰਧਾਲੂਆਂ ਨੂੰ ਪੀਲੀਭੀਤ ਇਲਾਕੇ ਵਿਚ ਪੁਲਿਸ ਵੱਲੋਂ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ ਗਿਆ ਸੀ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਜਗਜੀਤ ਸਿੰਘ ਮਾਂਗੇਆਣਾ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਰਣਜੀਤ ਸਿੰਘ ਮਾਹਿਲਪੁਰ, ਮੁੱਖ ਸਕੱਤਰ ਹਰਚਰਨ ਸਿੰਘ, ਸੱਕਤਰ ਅਵਤਾਰ ਸਿੰਘ ਸੈਂਪਲਾ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਆਦਿ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply