Saturday, April 11, 2026

ਰਿਟਾਇਰਮੈਂਟ ਮੌਕੇ ਸ਼ੁਕਰਾਨਾ ਸਮਾਗਮ ਕਰਵਾਏ

PPN290604

                                                                                                                                                                                                        ਤਸਵੀਰ – ਅਵਤਾਰ ਸਿੰਘ ਕੈਂਥ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ) –  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ ਐਤਵਾਰ ਦੇ ਸਮਾਗਮ ਸੁਖਵਿੰਦਰ ਸਿੰਘ ਸਾਹਨੀ, ਕਮਲਾ ਨਹਿਰੂ, 418  ਵਿਖੇ ਇਲਾਕੇ ਦੀਆਂ ਸੰਗਤਾਂ  ਅਤੇ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਪਾਠ ਕੀਤਾ ਗਿਆ। ਇਹ ਸਮਾਗਮ ਸੁਖਵਿੰਦਰ ਸਿੰਘ ਸਾਹਨੀ ਦੀ ਰਿਟਾਇਰਮੈਂਟ ਦੀ ਖੁਸੀ ‘ਚ ਵਾਹਿਗੁਰੂ ਜੀ ਦੇ ਸ਼ੁਕਰਾਣੇ ਵਜੋਂ ਕੀਤਾ ਗਿਆ। ਜਿਸ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ ਗਿਆ।  ਇਸ ਸਮਾਗਮ ‘ਚ  ਸੁਸਾਇਟੀ ਮੈਂਬਰਾਂ ਭਾਈ ਗੁਰਿੰਦਰਪਾਲ ਸਿੰਘ, ਅਮਰਜੀਤ ਸਿੰਘ, ਦਲਜੀਤ ਸਿੰਘ, ਦਿਗਬਾਗ ਸਿੰਘ, ਮੋਹਨ ਸਿੰਘ, ਗੁਰਿੰਦਰ ਸਿੰਘ ਡਿੰਪੀ  ਅਤੇ ਗੁਰਦਰਸ਼ਨ ਸਿੰਘ  ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਗ੍ਰਹਿ ਨਿਵਾਸੀਆਂ ਨੂੰ ਦੇ ਕੇ ਸਨਮਾਨਤ ਕੀਤਾ ਗਿਆ । 

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply