Sunday, December 22, 2024

ਮਨਜੀਤ ਸਿੰਘ ਗੱਤਕਾ ਮਾਸਟਰ ਨੂੰ ਸਦਮਾ-ਮਾਤਾ ਦਾ ਦਿਹਾਂਤ-

ਗੱਤਕਾ ਫੈਡਰੇਸ਼ਨ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ

Mata Dalip Kaur

ਅੰਮ੍ਰਿਤਸਰ 14 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਵਿਰਸਾ ਸੰਭਾਲ ਵਿੰਗ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਗੱਤਕਾ ਮਾਸਟਰ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਨਾਂ ਦੇ ਮਾਤਾ ਸ੍ਰੀਮਤੀ ਦਲੀਪ ਕੌਰ (87) ਸੁਪਤਨੀ ਸਵਰਗੀ ਸਿੰਘ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ। ਮਾਤਾ ਦਲੀਪ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 15 ਫਰਵਰੀ ਨੂੰ ਦੁਪਿਹਰ 1 ਵਜੇ ਤੋਂ 2 ਵਜੇ ਤੱਕ ਗੁਰਦਵਾਰਾ ਸੰਤੋਖਸਰ (ਟਾਹਲੀ ਸਾਹਿਬ) ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਦੁਖਦਾਈ ਘੜੀ ਮੌਕੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ, ਜਨਰਲ ਸਕੱਤਰ ਹਰਜੀਤ ਸਿੰਘ ਗਰੇਵਾਲ, ਸ੍ਰੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਸਮੇਤ ਡਾ. ਦੀਪ ਸਿੰਘ ਚੰਡੀਗੜ, ਪਿੰਸੀਪਲ ਬਲਜਿੰਦਰ ਸਿੰਘ ਤੂਰ, ਪਰਮਿੰਦਰ ਸਿੰਘ ਪਾਉਂਟਾ ਸਾਹਿਬ, ਅਵਤਾਰ ਸਿੰਘ ਪਟਿਆਲਾ ਆਦਿ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਗਮਗੀਨ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply