Sunday, July 5, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2105201711ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਰਜਿੰਦਰ ਸਿੰਘ ਵੀ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇੇ ਸਹਿਜ ਪਾਠ ਦੇ ਭੋਗ ਪਾਏਗੇ।ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।
ਇਸ ਤੋਂ ਇਲਾਵਾ ਇਕ ਹੋਰ ਧਾਰਮਿਕ ਸਮਾਗਮ ਗੁਰਮੀਤ ਸਿੰਘ,ਨਾਮਦੇਵ ਨਗਰ ’ਚ ਵੀ ਸੁਸਾਇਟੀ ਵਲੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ’ਚ ਰਾਕੇਸ਼ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਹਰਜਿੰਦਰ ਸਿੰਘ ਰਾਣਾ ਆਦਿ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply