Thursday, July 3, 2025
Breaking News

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਮਨਾਏਗੀ 5 ਜੁਲਾਈ ਨੂੰ

PPN290607
ਨਵੀਂ ਦਿੱਲੀ, 29  ਜੂਨ ( ਅੰਮ੍ਰਿਤ ਲਾਲ ਮੰਨਣ) –  ਮੀਰੀ-ਪੀਰੀ ਦੇ ਮਾਲਕ, ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਨੀਵਾਰ, 5 ਜੁਲਾਈ (21 ਹਾੜ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਮੌਕੇ ਤੇ ਹੋ ਰਹੇ ਗੁਰਮਤਿ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਗੁ. ਸੀਸ ਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਸਤਿਵਿੰਦਰ ਸਿੰਘ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰ ਸ਼ਬਦ ਦੀ ਕਥਾ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਕਾਰਜਾਂ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ। ਰਾਣਾ ਪਰਮਜੀਤ ਸਿੰਘ ਨੇ ਹੋਰ ਦਸਿਆ ਕਿ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਕੀਰਤਨੀਏ ਭਾਈ ਰਣਜੀਤ ਸਿੰਘ, ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨੋਹਰ ਸਿੰਘ ਭਾਈ ਗੁਰਿੰਦਰ ਸਿੰਘ ਤੇ ਭਾਈ ਹਰਭਜਨ ਸਿੰਘ ਖਾਲਸਾ (ਢਾਡੀ ਜੱਥਾ) ਤੋਂ ਇਲਾਵਾ ਭਾਈ ਜਗਪ੍ਰੀਤ ਸਿੰਘ (ਪਟਿਆਲਾ) ਅਤੇ ਭਾਈ ਅਮਰਜੀਤ ਸ਼ਿੰਘ (ਪਟਿਆਲਾ) ਦੇ ਕੀਰਤਨੀ ਜੱਥੇ ਬਾਣੀ ਦੇ ਰਸਭਿੰਨੇ ਕਰਿਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਦੁਪਹਿਰ ਬਾਅਦ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ ਅਤੇ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਪ੍ਰਮੁੱਖ ਪੰਥਕ ਸ਼ਖਸੀਅਤਾਂ ਵੀ ਸੰਗਤਾਂ ਦੇ ਦਰਸ਼ਨ ਕਰਕੇ ਵਿਚਾਰ ਸਾਂਝੇ ਕਰਨਗੀਆਂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply