ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) –
19 ਮਈ ਨੂੰ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਪ੍ਰਸਿੱਧ ਨਾਟਕਕਾਰ ਅਤੇ ਟੀ.ਵੀ ਆਰਟਿਸਟ ਵਿਨੋਦ ਮਹਿਰਾ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਨਾਟਸ਼ਾਲਾ ਵਿਖੇ 24 ਮਈ (ਮੰਗਲਵਾਰ) ਦੀ ਸ਼ਾਮ 6.00 ਵਜੇ ਸੋਗ ਸਭਾ ਦਾ ਪ੍ਰਬੰਧ ਕੀਤਾ ਗਿਆ ਹੈ।ਨਾਟਸ਼ਾਲਾ ਦੇ ਮੁਖੀ ਜਤੀਂਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਮੌਕੇ ਸ਼ਹਿਰ ਦੇ ਕਲਾਕਾਰ, ਬੁੱਧੀਜੀਵੀ ਅਤੇ ਪਤਵੰਤੇ ਆਪਣੇ ਸਾਥੀ ਕਲਾਕਾਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨਗੇ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ `ਤੇ ਚਰਚਾ ਹੋਵੇਗੀ।ਉਨ੍ਹਾਂ ਕਿਹਾ ਕਿ ਨਾਟਸ਼ਾਲਾ ਵਲੋਂ ਇਹ ਪ੍ਰਬੰਧ ਆਪਣੇ ਬਣਦੇ ਫਰਜ਼ ਦੇ ਤਹਿਤ ਕੀਤਾ ਜਾ ਰਿਹਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media