ਅਲਗੋਂ ਕੋਠੀ/ਅਮਰਕੋਟ, 23 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਿਆਂ ਦੋਰਾਨ ਕਿਹਾ ਸੀ ਕਿ ਕਾਂਗਰਸ ਸਰਕਾਰ ਬਨਣ `ਤੇ ਪੰਜਾਬ ਵਿਚੋਂ ਨਸ਼ਿਆਂ ਨੂੰ ਪੂਰੀ ਤਰਾਂ ਖਤਮ ਕੀਤਾ ਜਾਵੇਗਾ, ਜਿਸ ਦੇ ਚੱਲਦੇ ਹੁਣ ਤੱਕ ਨਸ਼ਿਆਂ ਤੇ ਕਾਫੀ ਹੱਦ ਤਕ ਕੰਟਰੋਲ ਹੋ ਗਿਆ ਹੈ ਤੇ ਜਲਦੀ ਹੀ ਇਸ ਦਾ ਪੂਰੀ ਤਰਾਂ ਸਫਾਇਆ ਕੀਤਾ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਪਿਛਲੇ 10 ਸਾਲ ਅਕਾਲੀ ਭਾਜਪਾ ਨੇ ਸੂਬੇ ਅੰਦਰ ਨਸ਼ਿਆਂ ਦਾ ਜੋ ਕੋਹੜ ਫੈਲਾਇਆ ਸੀ, ਉਸ ਨੂੰ ਖਤਮ ਕਰਨ ਲਈ ਥੋੜਾ ਜਿਹਾ ਟਾਇਮ ਤਾਂ ਜਰੂਰ ਲਗਦਾ ਹੈ।ਉਨਾਂ ਕਿਹਾ ਕਿ ਅਜੇ ਸਰਕਾਰ ਬਣਿਆਂ ਕੁੱਝ ਸਮਾਂ ਹੀ ਹੋਇਆ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਜਨਤਾ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜਲਦੀ ਹੀ ਖਤਮ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ।ਇਸ ਮੋਕੇ ਬਾਊ ਰਾਮ, ਸੇਵਾ ਸਿੰਘ ਮਗੋਲ, ਚਾਨਣ ਸਿੰਘ ਆਦਿ ਹਾਜਰ ਸਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media