Sunday, October 11, 2026

ਦਸ਼ਮੇਸ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 23 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਮਹਿਤਾ ਚੌਂਕ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫੀਸਦੀ ਰਿਹਾ।ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੁੱਲ 137 ਵਿਦਿਆਰਥੀਆਂ `ਚੋ 104 ਫਸਟ ਡਵੀਜ਼ਨ ਅਤੇ ਸੈਕਿੰਡ ਡਵੀਜ਼ਨ `ਚ ਪਾਸ ਹੋਏ।ਉਨ੍ਹਾਂ ਦੱਸਿਆ ਕਿ ਰਾਜਬੀਰ ਕੌਰ 650 ਚੋਂ 602 ਅੰਕ, ਸਿਮਰਨਦੀਪ ਕੌਰ ਨੇ 600 ਅੰਕ, ਨਵਰੂਪ ਕੌਰ ਅਤੇ ਜੋਬਨਜੀਤ ਸਿੰਘ ਨੇ 582 ਅੰਕ ਪ੍ਰਾਪਤ ਕਰ ਕੇ ਸੰਸਥਾ `ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਰੰਧਾਵਾ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸੰਸਥਾ ਦੇ ਮਿਹਨਤੀ ਸਟਾਫ ਨੂੰ ਦਿੱਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply