Monday, October 12, 2026

ਰੈਡ ਕਰਾਸ ਦੇ ਪੰਘੂੜੇ `ਚ ਆਏ 150 ਬੱਚਿਆਂ ਵਿਚੋਂ 129 ਲੜਕੀਆਂ ਤੇ 21 ਲੜਕੇ ਡੀ.ਸੀ

ਅੰਮ੍ਰਿਤਸਰ, 23 ਮਈ (ਪੰਜਾਬ ਪਸੋਟ- ਮਨਜੀਤ ਸਿੰਘ) – PPN2305201707ਇਕ ਜਨਵਰੀ 2008 ਨੂੰ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪੰਨੂੰ ਵੱਲੋਂ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 150 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 150ਵੇਂ ਬੱਚੇ, ਜੋ ਕਿ ਇਕ ਲੜਕੀ ਹੈ, ਨੂੰ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਗੋਦ ਲੈ ਕੇ ਰੈਡ ਕਰਾਸ ਹਵਾਲੇ ਕੀਤਾ। ਉਨਾਂ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 150 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਚੁਣੌਤੀ ਤੋਂ ਘੱਟ ਨਹੀਂ ਅਤੇ ਸਪੱਸ਼ਟ ਹੈ ਕਿ ਸਾਨੂੰ ਆਪਣੀ ਸੋਚ ਬਦਲਣ ਲਈ ਅਜੇ ਵੱਡੇ ਹੰਭਲੇ ਦੀ ਲੋੜ ਹੈ।ਅਜੇ ਸਾਡੇ ਸਮਾਜ ਨੇ ਲੜਕੀਆਂ ਨੂੰ ਉਨਾਂ ਦੇ ਹੱਕ ਵਾਲੀ ਥਾਂ ਨਹੀਂ ਮਿਲਦੀ, ਜਦਕਿ ਲੜਕੀਆਂ ਹਰੇਕ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ।ਅੱਜ ਵੀ ਜਿਹੜਾ ਦਸਵੀਂ ਦਾ ਨਤੀਜਾ ਆਇਆ ਹੈ, ਉਸ ਵਿਚ ਵੀ ਲੜਕੀਆਂ ਨੇ ਹੀ ਮੋਹਰੀ ਪੁਜੀਸ਼ਨਾਂ ਹਾਸਲ ਕੀਤੀਆਂ ਹਨ ਅਤੇ ਬੁਢਾਪੇ ਵਿਚ ਵੀ ਮਾਂ-ਬਾਪ ਦਾ ਸਹਾਰਾ ਲੜਕੀਆਂ ਹੀ ਬਣ ਰਹੀਆਂ ਹਨ।ਉਨਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਨੂੰ ਉਨਾਂ ਦਾ ਬਣਦਾ ਪਿਆਰ, ਮਾਣ, ਸਤਿਕਾਰ ਦੇਣ ਤਾਂ ਜੋ ਲੜਕੀਆਂ ਨੂੰ ਅੱਗੇ ਵੱਧਣ ਦਾ ਬਰਾਬਰ ਮੌਕਾ ਮਿਲ ਸਕੇ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 150 ਹੋ ਗਈ ਹੈ, ਜਿਨ੍ਹਾਂ ਵਿਚ 129 ਲੜਕੀਆਂ ਅਤੇ 21 ਲੜਕੇ ਸ਼ਾਮਿਲ ਹਨ।ਇਸ ਮੌਕੇ ਰੈਡ ਕਰਾਸ ਦੇ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply