ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਅੱਜ ਕਾਊਂਟਰ ਕੜਾਹ ਪ੍ਰਸ਼ਾਦ ਦੇ ਕੰਪਿਊਟਰੀਕਰਨ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਬਾਵਾ ਸਿੰਘ ਗੁਮਾਨਪੁਰਾ ਤੇ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਵੀ ਮੌਜੂਦ ਸਨ।ਉਦਘਾਟਨੀ ਰਸਮ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਨੇ ਅਰਦਾਸ ਕੀਤੀ।
ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਕਾਊਂਟਰ ਕੜਾਹ ਪ੍ਰਸ਼ਾਦ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ, ਜਿਸ ਤਹਿਤ 6 ਕੰਪਿਊਟਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਕਾਰਜ ’ਤੇ ਪੰਜ ਲੱਖ ਰੁਪਏ ਦੇ ਕਰੀਬ ਖਰਚਾ ਆਇਆ ਹੈ ਅਤੇ ਗੁਰਦੁਆਰਾ ਸਾਹਿਬ ਵਿਖੇ ਲੱਗਭਗ ਪੰਜ ਲੱਖ ਰੁਪਏ ਦੀ ਲਾਗਤ ਨਾਲ ਸਮੁੱਚੇ ਕੰਪਲੈਕਸ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ-ਘਰਾਂ ਦੀ ਨਿਗਰਾਨੀ ਲਈ ਆਪੋ-ਆਪਣੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਵੀ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਤੇ ਨੇ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸਾਬਕਾ ਮੈਂਬਰ ਕਸ਼ਮੀਰ ਸਿੰਘ ਗੰਡੀਵਿੰਡ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਹਰਭਜਨ ਸਿੰਘ ਮਨਾਵਾਂ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਜਸਪਾਲ ਸਿੰਘ ਢੱਡੇ, ਬੀਬੀ ਹਰਜੀਤ ਕੌਰ ਪ੍ਰਿੰਸੀਪਲ ਬਾਬਾ ਬੁੱਢਾ ਜੀ ਪਬਲਿਕ ਸਕੂਲ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਬਾਬਾ ਅਮਰੀਕ ਸਿੰਘ, ਚੇਅਰਮੈਨ ਹਰਵੰਤ ਸਿੰਘ ਝਬਾਲ, ਚੇਅਰਮੈਨ ਭੁਪਿੰਦਰ ਸਿੰਘ ਕੋਟ, ਮਾਸਟਰ ਗੁਰਬੀਰ ਸਿੰਘ, ਸਾਬਕਾ ਰਸੀਵਰ ਕਰਮਜੀਤ ਸਿੰਘ ਪੰਜਵੜ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ, ਨਿਸ਼ਾਨ ਸਿੰਘ ਦੋਦੇ, ਪ੍ਰਭਜੀਤ ਸਿੰਘ ਕੋਟ, ਵਰਿੰਦਰ ਸਿੰਘ ਸਰਪੰਚ, ਸਤਨਾਮ ਸਿੰਘ ਐਡੀਸ਼ਨਲ ਮੈਨੇਜਰ, ਸਰਬਦਿਆਲ ਸਿੰਘ ਮੀਤ ਮੈਨੇਜਰ ਆਦਿ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media