Thursday, October 15, 2026

ਸਾਰੇ ਅਧਿਕਾਰੀ ਸਰਕਾਰੀ ਦਫਤਰਾਂ ਦੀ ਸਾਫ ਸਫਾਈ ਯਕੀਨੀ ਬਣਾਉਣ- ਡਿਪਟੀ ਕਮਿਸ਼ਨਰ

ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – PPN2305201711ਸਵੱਛ ਭਾਰਤ ਅਭਿਆਨ ਦੇ ਅਧੀਨ ਹਰੇਕ ਸਰਕਾਰੀ ਵਿਭਾਗ ਆਪਣੇ ਆਲੇ ਦੁਆਲੇ ਦਫਤਰਾਂ ਦੀ ਸਫਾਈ, ਬਾਥਰੂਮ ਅਤੇ ਇਮਾਰਤ ਦੀ ਸਾਫ ਸਫਾਈ ਦਾ ਧਿਆਨ ਰੱਖੇਗਾ ਅਤੇ ਇਸ ਦੇ ਨਾਲ ਹੀ ਗ੍ਰੀਨ ਬੈਲਟ ਦਾ ਧਿਆਨ ਰੱਖਦੇ ਹੋਏ ਆਪਣੇ ਦਫਤਰਾਂ ਦੇ ਨਜਦੀਕ ਖਾਲੀ ਸਥਾਨ ਤੇ ਪੋਦੇ ਲਗਾਏਗਾ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਕੰਮਾਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਜੇਸ਼ ਕੁਮਾਰ ਜਿਲ੍ਹਾ ਮੈਨੇਜਰ ਲੀਡ ਬੈਂਕ, ਜਸਵੰਤ ਸਿੰਘ ਢਿਲੋਂ ਜਿਲ੍ਹਾ ਟਰਾਂਸਪੋਰਟ ਅਧਿਕਾਰੀ, ਰਣਜੀਤ ਸਿੰਘ ਪੁਲਿਸ ਅਧਿਕਾਰੀ, ਦਰਸਨ ਪਾਲ ਜਿਲ੍ਹਾ ਖਜਾਨਾ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਇੰਜੀਨੀਅਰ ਸੱਤ ਪਾਲ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫਤਰ ਦੀ ਸਾਫ ਸਫਾਈ ਰੱਖਣਾ ਹਰੇਕ ਅਧਿਕਾਰੀ ਦੀ ਜਿਮ੍ਹੇਦਾਰੀ ਬਣਦੀ ਹੈ।ਉਨ੍ਹਾਂ ਕਿਹਾ ਕਿ ਸਾਰੇ ਦਫਤਰਾਂ ਦੀ ਸਾਫ ਸਫਾਈ ਦੀ ਜਾਂਚ ਲਈ ਚੈਕਿੰਗ ਵੀ ਕੀਤੀ ਜਾਵੇਗੀ।ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ ਅਤੇ ਜੋ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਜਿਲ੍ਹਾ ਪ੍ਰਸਾਸਨ ਦਫਤਰ ਵਿਖੇ ਜਮ੍ਹਾ ਕਰਵਾਏ ਜਾਣ।ਮੀਟਿੰਗ ਦੋਰਾਨ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਪੈਨਸਨ, ਸਹਿਰੀ ਅਤੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਆਦਿ ਤੇ ਵੀ ਚਰਚਾ ਕੀਤੀ ਗਈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply