Thursday, October 15, 2026

8 ਜੁਲਾਈ ਨੂੰ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ 23 ਮਈ (ਪੰਜਾਬ ਪੋਸਟ ਬਿਊਰੋ) – Tejwinder S Pktਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਜੁਲਾਈ ਨੂੰ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇਂ ਕ੍ਰਿਮੀਨਲ ਕੰਪਾਊਡੇਬਲ ਕੇਸ, ਐਨ.ਆਈ. ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ ਅਤੇ ਫੈਮਿਲੀ ਕੇਸ, ਬਿਜਲੀ ਅਤੇ ਪਾਣੀ ਸਬੰਧੀ ਝਗੜੇ ਅਤੇ ਹੋਰ ਵਿਵਾਦਾਂ ਦੀ ਸੁਣਵਾਈ ਕਰਨ ਲਈ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਜਿਸ ਵਿਚ ਜਿਲ੍ਹਾ ਪਠਾਨਕੋਟ ਦੇ ਜੁਡੀਸ਼ੀਅਲ ਅਫਸਰਾਂ ਦੇ ਵੱਖ-ਵੱਖ ਬੈਂਚਾਂ ਦੁਆਰਾ ਉਕਤ ਕੇਸਾਂ ਦਾ ਦੋਵੇ ਪਾਰਟੀਆ ਦੀ ਆਪਸੀ ਸਹਿਮਤੀ ਨਾਲ ਮੋਕੇ ਤੇ ਨਿਪਟਾਰਾ ਕੀਤਾ ਜਾਵੇਗਾ। ਇਸ ਨਾਲ ਜਿਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਅਦਾਲਤਾਂ ਦਾ ਕੰਮਕਾਜੀ ਬੋਝ ਵੀ ਘੱਟ ਹੋਵੇਗਾ।ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਥਾਰਿਟੀ ਵਲੋਂ ਸਮਾਜ ਦੇ ਪਿਛੜੇ ਅਤੇ ਕਮਜੋਰ ਵਰਗਾਂ ਦੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਵੀ ਕੀਤੀ ਜਾਂਦੀ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply