Wednesday, March 25, 2026

ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਬਠਿੰਡਾ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2405201708ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਬੀਤੇ ਦਿਨੀ ਦਸਵੀ ਸ੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਅਜੀਤ ਰੋਡ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸਕੂਲ ਦੇ 52 ਵਿਦਿਆਰਥੀਆਂ ਨੇ ਦੱਸਵੀਂ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਪੰਜਾਬ ਰਾਜ ਵਿੱਚੋ 19ਵਾਂ ਸਥਾਨ ਪ੍ਰਾਪਤ ਕਰਕੇ ਮੈਰਿਟ ਪੁਜੀਸ਼ਨ ਹਾਸਲ ਕੀਤੀ ।ਇਸ ਵਿਦਿਆਰਥੀ ਨੇ 96% ਅੰਕ ਹਾਸਲ ਕਰਕੇ ਬਠਿੰਡਾ ਸ਼ਹਿਰ ਦੇ ਸਥਾਨਕ ਸਕੂਲਾਂ ਵਿੱਚੋਂ ਪਹਿਲਾ ਸਥਾਨ ਅਤੇ ਜ਼ਿਲ੍ਹਾ ਬਠਿੰਡਾ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਦੇ 11 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 28 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕਰਕੇ ਇਹ ਅਕਾਦਮਿਕ ਪ੍ਰਾਪਤੀਆਂ ਕੀਤੀਆਂ ਹਨ ਅਤੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਪ੍ਰਿੰਸੀਪਲ ਦਲਜੀਤ ਸਿੰਘ ਸਿੱਧੂ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਹੋਣਹਾਰ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ‘ਤੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply