Tuesday, August 4, 2026

ਬੱਚਿਆਂ ਦੇ ਕਾਨੂੰਨੀ ਹੱਕਾਂ ਬਾਰੇ ਪੁਲਿਸ ਅਧਿਕਾਰੀਆਂ ਦੀ ਵਰਕਸ਼ਾਪ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਕਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਮੋਨਿਕਾ ਸ਼ਰਮਾ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਉਦਮ ਸਦਕਾ ਵਿਕਲਪੀ ਝਗੜਾ ਨਿਵਾਰਣ ਕੇਂਦਰ, ਜਿਲ੍ਹਾ ਕਚਰਿਹਰੀਆਂ ਵਿਖੇ ਬੱਚਿਆਂ ਨੂੰ ਨਿਆਂ ਦੇਣ ਅਤੇ ਕਾਨੂੰਨ ਅਨੁਸਾਰ ਦਿੱਤੇ ਹੱਕਾਂ ਦੀ ਜਾਗਰੂਕਤਾ ਲਈ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ।ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਜ਼ੂਵੇਨਾਈਲ ਜਸਟਿਸ ਐਕਟ ਬਾਰੇ ਆਏ ਹੋਏ ਪੁਲਿਸ ਅਫਸਰਾਂ ਨੂੰ ਜਾਣੂ ਕਰਵਾਇਆ।ਉਨਾਂ ਨੇ ਪੁਲਿਸ ਅਫਸਰਾਂ ਵੱਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਅਤੇ ਉਨਾਂ ਨੂੰ ਹੱਲ ਕਰਨ ਦੇ ਸੁਝਾਅ ਦਿੱਤੇ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply