ਸਮਰਾਲਾ, 24 ਮਈ ((ਪੰਜਾਬ ਪੋਸਟ ਬਿਊਰੋ) –
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਮੈਟ੍ਰਿਕ ਪ੍ਰੀਖਿਆ ਦੇ ਨਤੀਜਿਆਂ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਟ੍ਰਿਕ ਪ੍ਰੀਖਿਆ ਵਿੱਚ ਸਕੂਲ ਦੇ ਧਨਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 527/650, ਦਿਲਜੋਤ ਸਿੰਘ ਪੁੱਤਰ ਇਕਬਾਲ ਸਿੰਘ ਨੇ 513/650 ਅਤੇ ਅਭਿਸ਼ੇਕ ਕੁਮਾਰ ਪੁੱਤਰ ਰਾਜ ਕੁਮਾਰ ਨੇ 507/650 ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਦੇ ਹੋਏ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਸਕੂਲ ’ਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਵੀ ਕੀਤਾ ਗਿਆ।ਪ੍ਰਿੰਸੀਪਲ ਵੱਲੋਂ ਅੱਵਲ ਆਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਇਸ ਸਫਲਤਾ ਲਈ ਮੁਬਾਰਕਾਂ ਵੀ ਦਿੱਤੀਆਂ ਗੲਂੀਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।
ਇਸ ਮੌਕੇ ਲੈਕਚਰਾਰ ਬਲਰਾਜ ਸਿੰਘ, ਜਤਿੰਦਰ ਕੁਮਾਰ, ਰਾਜੀਵ ਰਤਨ, ਹਰੀ ਚੰਦ ਵਰਮਾ, ਜਗਜੀਤ ਸਿੰਘ ਬਾਠ, ਹਰਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਜਸਵਿੰਦਰ ਸਿੰਘ, ਵਿਨੋਦ ਰਾਵਲ, ਗੁਰਦਰਸ਼ਨ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਕਿਰਨ ਬਾਲਾ, ਸੁਨੀਤਾ ਅਰੋੜਾ, ਅਜੈ ਸਿੰਘ, ਸਤਨਾਮ ਸਿੰਘ, ਨੀਲਮ ਕੌਰ, ਸਨਦੀਪ ਕੌਰ, ਸੀਮਾ ਖੰਨਾ, ਮੋਨਿਕਾ ਰਾਣੀ, ਬਲਰਾਜ ਸਿੰਘ ਤੇ ਪ੍ਰੀਤ ਪਵਾਰ (ਕੰਪਿ: ਫ਼ੈਕਲਟੀ), ਬੀਰ ਬਹਾਦਰ ਸਿੰਘ, ਪਵਨ ਕੁਮਾਰ, ਰਾਜਿੰਦਰ ਸਿੰਘ, ਪਵਨਪ੍ਰੀਤ ਸਿੰਘ ਪੰਧੇਰ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਹੋਏ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media