ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –
ਸੀ.ਐਚ.ਸੀ ਭਸੌੜ ਵਿਖੇ ਤਾਇਨਾਤ ਹੈਲਥ ਇੰਸਪੈਕਟਰ ਕੇਵਲ ਸਿੰਘ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਰੇਲਵੇ ਸਟੇਸ਼ਨ ਹਿੰਮਤਾਨਾ ਵਿਖੇ ਤੰਬਾਕੂ ਪੀਣ ਵਾਲਿਆਂ ਦੇ ਚਲਾਨ ਕੱਟੇ ਅਤੇ ਦੋਸ਼ੀਆਂ ਪਾਸੋਂ ਨਗਦ ਜੁਰਮਾਨਾ ਵੀ ਭਰਵਾਇਆ।ਉਹਨਾਂ ਲੋਕਾਂ ਨੂੰ ਦੱਸਿਆ ਕਿ ਜਨਤਕ ਥਾਂਵਾਂ ਉੱਪਰ ਤੰਬਾਕੂਨੋਸ਼ੀ ਕਰਨਾ ਅਪਰਾਧ ਹੈ, ਬਾਵਜੂਦ ਇਸ ਦੇ ਜੇਕਰ ਕੋਈ ਵੀ ਵਿਅਕਤੀ ਤੰਬਾਕੂ ਦਾ ਸੇਵਨ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਸੁਖਵਿੰਦਰ ਸਿੰਘ ਅਤੇ ਬਿਸ਼ਨ ਸਿੰਘ ਵੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media