ਬਠਿੰਡਾ, 25 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਆਲ ਇੰਡੀਆ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਸੂਬਾ ਕਮੇਟੀ ਵੱਲੋਂ ਰੱਖੇ ਗਏ ਪ੍ਰੋਗਰਾਮ ਅਨੁਸਾਰ ਐਮ.ਐਲ.ਏ ਅਜਾਇਬ ਸਿੰਘ ਭੱਟੀ ਉਨਾਂ ਆਪਣੀਆਂ ਮੰਗਾ ਸਬੰਧੀ ਸੂਬਾ ਮੀਤ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਹੇਠ ਮੰਗ ਪੱਤਰ ਦਿੰਦੇ ਸਮੇ ਉਚੇਚੇ ਤੌਰ ’ਤੇ ਪਹੁੰਚੇ ਜਰਨਲ ਸਕੱਤਰ ਸੁਨੀਲ ਬੇਦੀ ਅਤੇ ਮੀਤ ਪ੍ਰਧਾਨ ਵੀਰਾ ਖੰਨਾ ਨੇ ਜਾਣਕਾਰੀ ਦਿੱਤੀ ਆਂਗਣਵਾੜੀ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਮੰਨੀਆਂ ਜਾਣ ਆਂਗਣਵਾੜੀ ਵਰਕਰਾਂ ਬੜੇ ਸਮੇ ਤੌਂ ਜੀ.ਸੀ.ਡੀ.ਐਸ ਸਕੀਮ ਤਹਿਤ ਆਪਣੀਆਂ 6 ਸੇਵਾਵਾਂ ਨਿਭਾਅ ਰਹੀ ਹੈ।ਜਿਸ ਦੇ ਵਿੱਚ 6 ਸਾਲ ਤੱਕ ਦੇ ਬੱਚਿਆਂ ਦਾ ਮਾਨਸਿਕ ਅਤੇ ਸਰਵਪੱਖੀ ਵਿਕਾਾਸ ਅਤੇ 6 ਸਾਲ ਤੱਕ ਦੇ ਬੱਚਿਆਂ ਨੂੰ ਪ੍ਰੀ ਸਕੂਲ ਸਿੱਖਿਆ ਦੇਣਾ ਆਂਗਣਵਾੜੀ ਵਰਕਰ ਯੂਨੀਅਨ ਦੇ ਵਰਕਰਾਂ ਦੀ ਜਿੰਮੇਵਾਰੀ ਹੈ।ਉਹਨਾਂ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਸਕੂਲ ਕਲਾਸਾਂ ਦੇ ਕੇ ਆਂਗਣਵਾੜੀ ਵਰਕਰਾਂ ਤੇ ਹੈਲਲਪਰਾਂ ਨੂੰ ਵੱਧ ਕੰਮ ਦਿੱਤਾ ਜਾ ਸਕੇ।ਵਫਦ ਨੇ ਅਜਾਇਬ ਸਿੰਘ ਭੱਟੀ ਨੂੰ ਆਖਿਆ ਕਿ ਆਪ ਨਿੱਜੀ ਦਖਲ ਕਰਕੇ ਪੈਨਲ ਮੀਟਿੰਗ ਲਈ ਮੁੱਖ ਮੰਤਰੀ ਤੋ ਟਾਇਮ ਦਦਵਾਇਆ ਜਾਵੇ। ਅਜਾਇਬ ਸਿੰਘ ਭੱਟੀ ਨੇ ਵਿਸ਼ਵਾਸ ਦਵਾਇਆ ਕਿ ਜਲਦ ਹੀ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਜਲਦੀ ਹੀ ਪੈਨਲ ਮੀਟਿੰਗ ਕਰਵਾਈ ਜਾਵੇਗੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media