ਬਠਿੰਡਾ, 25 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਹਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਇਮਤਿਹਾਨਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ।ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਸੀ.ਏ ਪਹਿਲਾ ਸਮੈਸਟਰ ਅਤੇ ਐਮ.ਐਸ.ਸੀ.(ਆਈ.ਟੀ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਸੀ.ਏ ਪਹਿਲਾ ਸਮੈਸਟਰ ਦੇ ਨਤੀਜੇ ਵਿੱਚ 11 ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ।ਇਸ ਕਲਾਸ ਦੀ ਵਿਦਿਆਰਥਣ ਗੁਰਮਨਜੋਤ ਕੌਰ ਨੇ 85% ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ ਸਥਾਨ, ਸੁਖਪਿੰਦਰ ਸਿੰਘ ਨੇ 84.8% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਰਮਵੀਰ ਸਿੰਘ ਨੇ 84.5% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪਾ੍ਰਪਤ ਕੀਤਾ ਹੈ। ਇਸ ਤੋਂ ਇਲਾਵਾ 80% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਬੇਅੰਤ ਕੌਰ (84.1%), ਹਰਮਨਦੀਪ ਕੌਰ (83.5%), ਰਾਜਪ੍ਰੀਤ ਕੌਰ (83.3%), ਖੁਸ਼ਪ੍ਰੀਤ ਕੌਰ (83.1%), ਮਨਪ੍ਰੀਤ ਕੌਰ (82.8%), ਦਿਲਪ੍ਰੀਤ ਕੌਰ (81.1%), ਮਨਪ੍ਰੀਤ ਕੌਰ (80.6%) ਅਤੇ ਨਵਨੀਤ ਕੌਰ (80.5%) ਆਦਿ ਸ਼ਾਮਿਲ ਹਨ।ਇਸੇ ਤਰ੍ਹਾਂ ਐਮ.ਐਸ.ਸੀ (ਆਈ.ਟੀ) ਤੀਜਾ ਸਮੈਸਟਰ ਦੀ ਵਿਦਿਆਰਥਣ ਕਿਰਨ ਜੈਨ ਨੇ 82% ਅੰਕ ਹਾਸਲ ਕਰਕੇ ਕਾਲਜ ’ਚੋ. ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ 81% ਅੰਕਾਂ ਨਾਲ ਦੂਸਰਾ ਸਥਾਨ ਅਤੇ ਲਵਦੀਪ ਕੌਰ ਨੇ 78.6% ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਕਿਰਨਦੀਪ ਕੌਰ ਅਤੇ ਅਮਨਦੀਪ ਕੌਰ ਨੇ 78% ਅੰਕ ਹਾਸਲ ਕਰਕੇ ਕਾਲਜ ਵਿਚੋਂ ਕ੍ਰਮਵਾਰ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਕਾਰਨ ਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media