ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਰਪਾਲ ਸਿੰਘ ਖੀਰਨੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ. ਕਿਰਪਾਲ ਸਿੰਘ ਖੀਰਨੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਉਨ੍ਹਾਂ ਕਿਹਾ ਕਿ ਜਥੇਦਾਰ ਖੀਰਨੀਆ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾ ਨਿਭਾਉਂਦਿਆਂ ਪੰਥਕ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਜੋ ਸਦਾ ਲਈ ਯਾਦ ਰਹਿਣਗੇ।ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਕਿਰਪਾਲ ਸਿੰਘ ਖੀਰਨੀਆ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਿਛੇ ਪਰਿਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media