Monday, October 12, 2026

ਹਿੳਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਨਾਲ ਜੁੜੇ ਪਰਮੀਤ ਸਿੰਘ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – Parmeet Sਆਮ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਰੋਕਣ ਅਤੇ ਜਨਤਾ ਨੂੰ ਉਨਾਂ ਨੂੰ ਮਿਲੇ ਸੰਵਿਧਾਨਿਕ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬੀਤੇ ਕਾਫੀ ਸਮੇਂ ਤੋਂ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਵਲੋਂ ਅਰੰਭੀ ਗਈ ਮੈਂਬਰਸ਼ਿਪ ਮੁਹਿੰਮ ਤਹਿਤ ਨੌਜਵਾਨ ਆਗੂ ਪਰਮੀਤ ਸਿੰਘ ਨੂੰ ਹਿੳਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦਾ ਮੈਂਬਰ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਦੱਸਿਆ ਕਿ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਨੇ ਬੇਇਨਸਾਫੀ ਦੇ ਖਿਲਾਫ ਹਮੇਸ਼ਾਂ ਡਟ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਹਰ ਲੋੜਵੰਦ ਦੀ ਮਦਦ ਲਈ ਅੱਗੇ ਆਈ ਹੈ।ਉਨਾਂ ਕਿਹਾ ਕਿ ਕੌਂਸਲ ਦੀਆਂ ਸੇਵਾਵਾਂ ਘਰ ਘਰ ਪਹੁੰਚਾਉਣ ਲਈ ਪਰਮੀਤ ਸਿੰਘ ਮੈਂਬਰ ਬਣਾਇਆ ਗਿਆ ਹੈ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply