Monday, October 12, 2026

ਪੰਜਾਬ ਦੇ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਦਾ ਦਿਹਾਂਤ

KPS Gillਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ)  ਪੰਜਾਬ ਦੇ ਸਾਬਕ ਡੀ.ਜੀ.ਪੀ ਕੇ.ਪੀ.ਐਸ ਗਿੱਲ ਦਾ ਅੱਜ ਬਾਅਦ ਦੁਪਿਹਰ ਦਿਹਾਂਤ ਹੋ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ 82 ਸਾਲਾ ਕੰਵਰ ਪਾਲ ਸਿੰਘ ਗਿੱਲ ਦੀ ਦਿਲ ਦਾ ਦੌਰਾ ਪੈਣ ਨਾਲ ਉਹਨਾਂ ਨੂੰ ਅੱਜ ਦਿੱਲੀ ਦੇ ਸਰਗੰਗਾ ਰਾਮ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਥੇ ਉਹਨਾਂ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਕੇ.ਪੀ.ਐਸ ਗਿੱਲ ਹਾਰਟ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜ੍ਹਤ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply